ਕਾਂਡ 110

1 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, "ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।"
2 ਯਹੋਵਾਹ ਤੁਹਾਡੇ ਰਾਜ ਨੂੰ ਵਧਣ ਫ਼ੁਲ੍ਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ। ਅਤੇ ਉਹ ਉਦੋਂ ਤੱਕ ਵਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
3 ਤੁਹਾਡੇ ਲੋਕ ਸ੍ਵੈਂ-ਇਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇਕ ਸਾਥ ਇੱਕ ਸਾਥ ਇਕਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
4 ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, "ਤੁਸੀਂ ਸਦਾ ਲਈ ਜਾਜਕ ਹੋ - ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
6 ਪਰਮੇਸ਼ੁਰ ਕੌਮਾਂ ਬਾਰੇ ਨਿਰਣਾ ਕਰੇਗਾ। ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ। ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ। ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।