ਕਾਂਡ 113

1 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।
2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।
3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿਥੇ ਸੂਰਜ ਜਾ ਛਿਪਦਾ ਹੈ।
4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉਠਦੀ ਹੈ।
5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।
6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।
7 ਪਰਮੇਸ਼ੁਰ ਮਸਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮਂਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤ੍ਤਵਪੂਰਾਣ ਆਗੂ ਬਣਾ ਦਿੰਦਾ ਹੈ।
9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸਨੂੰ ਬੱਚੇ ਦੇ ਦੇਵੇਗਾ। ਅਤੇ ਉਸਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।