ਕਾਂਡ 122

1 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, "ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।"
2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।
3 ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।
4 ਇੱਥੇ ਹੀ ਪਰਿਵਾਰਾ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।
5 ਉਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ। ਉਥੇ ਉਹ ਲੋਕਾਂ ਦਾ ਨਿਰਣਾ ਕਰਨ ਲਈ ਤਖਤ ਸਥਾਪਿਤ ਕਰਦੇ ਹਨ।
6 ਸ਼ਾਂਤੀ ਲਈ ਯਰੂਸ਼ਲਮ ਵਿੱਚ ਅਰਦਾਸ ਕਰੋ, "ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ। ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ। ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰਖਿਆ ਮਿਲੇਗੀ।"
7 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।
8 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।
9