ਕਾਂਡ 125

1 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
2 ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
3 ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।
4 ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
5 ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।