ਕਾਂਡ 145

1 ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸਕਦੇ।
4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਣਗੇ।
5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦਸ੍ਸਣਗੇ। ਮੈਂ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਾਗਾ।
7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦਸ੍ਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਤ ਅਤੇ ਪਿਆਰ ਭਰਿਆ ਹੈ।
9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸਨੂੰ ਉਸਨੇ ਬਣਾਇਆ।
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 ਉਹ ਦਸ੍ਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦਸ੍ਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 ਯਹੋਵਾਹ ਨੀਵੇਂ ਡਿਗਿਆ ਨੂੰ ਉਚਿਆ ਚ੍ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸਨੂੰ ਦਿੰਦੇ ਹੋ।
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸਨੂੰ ਪ੍ਰਾਰਥਨਾ ਕਰਦਾ ਹੈ।
19 ਯਹੋਵਾਹ ਉਹੀ ਕਰਦਾ ਹੈ ਜੋ ਉਸਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸਕੇ।