ਕਾਂਡ 54

1 ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।
2 ਹੇ ਪਰਮੇਸ਼ੁਰ, ਮੇਰੀ ਅਰਦਾਸ ਸੁਣੋ, ਉਹ ਗੱਲਾਂ ਸੁਣੋ ਜੋ ਮੈਂ ਆਖਦਾ ਹਾਂ।
3 ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
4 ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।
5 ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।
6 ਹੇ ਪਰਮੇਸ਼ੁਰ, ਮੈਂ ਤੁਹਾਨੂੰ ਆਪਣੀ ਮਰਜ਼ੀ ਨਾਲ ਸੁਗਾਤਾਂ ਭੇਟ ਕਰਾਂਗਾ। ਹੇ ਯਹੋਵਾਹ, ਮੈਂ ਤੇਰੇ ਚੰਗੇ ਨਾਮ ਦੀ ਉਸਤਤਿ ਕਰਾਂਗਾ।
7 ਕਿਉਂ? ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।