ਕਾਂਡ 8

1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।
2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।
3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚਂਭਿਤ ਹੁੰਦਾ ਹਾਂ;
4 ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?
5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯਂਤ੍ਰਣ ਅਧੀਨ ਪਾ ਦਿੱਤਾ।
7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।
8 ਉਹ ਅਕਾਸ਼ ਵਿਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮਛੀਆਂ ਉੱਤੇ ਰਾਜ ਕਰਦੇ ਹਨ।
9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵਧੇਰੇ ਅਦਭੁਤ ਹੈ।