ਮੱਤੀ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28


ਕਾਂਡ 1

1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
2 ਅਬਰਾਹਾਮ ਇਸਹਾਕ ਦਾ ਪਿਤਾ ਸੀ।
3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ।
4 ਰਾਮ ਅੰਮੀਨਾਦਾਬ ਦਾ ਪਿਤਾ ਸੀ।
5 ਸਲਮੋਨ ਬੋਅਜ਼ ਦਾ ਪਿਤਾ ਸੀ।
6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ।
7 ਸੁਲੇਮਾਨ ਰਹਬੁਆਮ ਦਾ ਪਿਤਾ ਸੀ।
8 ਆਸਾ ਯਹੋਸ਼ਾਫਾਟ ਦਾ ਪਿਤਾ ਸੀ।
9 ਉਜ਼ੀਯ੍ਯਾਹ ਯੋਥਾਮ ਦਾ ਪਿਤਾ ਸੀ।
10 ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ।
11 ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
12 ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
13 ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ।
14 ਅੱਜ਼ੋਰ ਸਾਦੋਕ ਦਾ ਪਿਤਾ ਸੀ।
15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ।
16 ਯਾਕੂਬ ਯੂਸੁਫ਼ ਦਾ ਪਿਤਾ ਸੀ।
17 ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀਢ਼ੀਆਂ ਸਨ। ਅਤੇ ਚੌਦਾਂ ਹੀ ਪੀਢ਼ੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀਢ਼ੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
18 ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
19 ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
20 ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
24 ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।