ਰਸੂਲਾਂ ਦੇ ਕਰਤੱਬ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28


ਕਾਂਡ 17

1 ਤੱਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
2 ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ।
3 ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”
4 ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸੰਗ ਕਰਨ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਨੇ ਪੌਲੁਸ ਅਤੇ ਸੀਲਾਸ ਸੰਗ ਕੀਤਾ।
5 ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖੜ੍ਹਾ ਕਰ ਸਕਣ।
6 ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿਚਕੇ ਸ਼ਹਿਰ ਦੇ ਆਗੂਆਂ ਸਾਮ੍ਹਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇਥੇ ਵੀ ਆ ਪਹੁੰਚੇ ਹਨ।
7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।
8 ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।
9 ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ।
10 ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉਥੇ ਪਹੁੰਚੇ ਤਾਂ ਉਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।
11 ਏਥੋਂ ਦੇ ਯਹੂਦੀ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
12 ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ।
13 ਪਰ ਜਦੋਂ ਥਸ੍ਸਲੂਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
14 ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉਥੇ ਹੀ ਰਹੇ।
15 ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈਕੇ ਗਏ, “ਜਿੰਨੀ ਛੇਤੀ ਹੋ ਸਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
16 ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
17 ਪ੍ਰਾਰਥਨਾ ਸਥਾਨ ਵਿੱਚ, ਉਸਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।
18 ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ।ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
19 ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।
20 ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈਂ। ਅਸੀਂ ਜਾਨਣਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।”
21 ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।
22 ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਮ੍ਹਣੇ ਖੜਾ ਹੋਇਆ ਅਤੇ ਉਸਨੇ ਆਖਿਆ, “ਹੇ ਅਥੈਨੇ ਦੇ ਪੁਰਖੋ। ਮੈਂ ਵੇਖ ਸਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ।
23 ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
24 “ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
25 ਇਹ ਉਹ ਪ੍ਰਭੂ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸਨੂੰ ਜ਼ਰੂਰਤ ਹੈ।
26 ਪ੍ਰਭੂ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
27 “ਪ੍ਰਭੂ ਚਾਹੁੰਦਾ ਸੀ ਕਿ ਲੋਕ ਉਸਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।
28 ਅਸੀਂ ਉਸ ਨਾਲ ਰਹਿੰਦੇ ਹਾਂ, ਉਸਦੇ ਨਾਲ ਤੁਰਦੇ ਹਾਂ, ਅਸੀਂ ਉਸਦੇ ਨਾਲ ਮੌਜੂਦ ਹਾਂ।’ ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, “ਅਸੀਂ ਉਸਦੇ ਬੱਚੇ ਹਾਂ।”
29 “ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
30 ਪਹਿਲੇ ਸਮਿਆਂ ਵਿੱਚ ਲੋਕ ਪ੍ਰਭੂ ਨੂੰ ਨਹੀਂ ਸਮਝ ਸਕੇ ਤੇ ਪ੍ਰਭੂ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪ੍ਰਭੂ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
31 ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
32 ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀਵਾਲਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।”
33 ਇਸ ਲਈ ਪੌਲੁਸ ਉਥੋਂ ਦੂਰ ਚਲਿਆ ਗਿਆ।
34 ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।