੧ ਕੁਰਿੰਥੀਆਂ

ਕਾਂਡ : 1 2 3 4 5 6 7 8 9 10 11 12 13 14 15 16


ਕਾਂਡ 6

1 ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਣੇ ਲਈ ਕਿਉਂ ਜਾਂਦੇ ਹੋ? ਤੁਆਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਣਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
2 ਤੁਹਾਨੂੰ ਅਵਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਰਣਾ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਰਣਾ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਰਣਾ ਕਰਨ ਯੋਗ ਹੋਵੋਂਗੇ।
3 ਤੁਸੀਂ ਜਾਣਦੇ ਹੋ ਕਿ ਭਵਿਖ ਵਿੱਚ ਅਸੀਂ ਦੂਤਾਂ ਦਾ ਨਿਰਣਾ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰਖ ਵੀ ਕਰ ਸਕਦੇ ਹਾਂ।
4 ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਮ੍ਹਣੇ ਕਿਉਂ ਲੈਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
5 ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।
6 ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਣਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।
7 ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।
8 ਪਰ ਤੁਸੀਂ ਤਾਂ ਖੁਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾ ਨਾਲ ਕਰਦੇ ਹੋ।
9 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸ਼ਰਈਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
10
11 ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
12 “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।
13 “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸ਼ਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸ਼ਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸ਼ਰੀਰ ਵਾਸਤੇ ਹੈ।
14 ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਉਭਾਰੇਗਾ।
15 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸ਼ਰੀਰ ਖੁਦ ਮਸੀਹ ਦੇ ਸ਼ਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ।
16 ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸ਼ਰੀਰ ਪਖੋਂ ਉਸ ਨਾਲ ਇੱਕ-ਮਿਕ ਹੋ ਜਾਂਦਾ ਹੈ।
17 ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।
18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸ਼ਰੀਰ ਇੱਕ ਮੰਦਰ ਹੈ ਜਿਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁਦ ਦੇ ਨਹੀਂ ਹੋ।
20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸ਼ਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।