੧ ਕੁਰਿੰਥੀਆਂ

ਕਾਂਡ : 1 2 3 4 5 6 7 8 9 10 11 12 13 14 15 16


ਕਾਂਡ 8

1 ਹੁਣ ਮੈਂ ਕੁਰਬਾਨੀ ਦੇ ਉਸ ਗੋਸ਼ਤ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚਢ਼ਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵਧੇਰੇ ਬਲਵਾਨ ਹੋਵੋ।
2 ਇੱਕ ਵਿਅਕਤੀ ਜਿਹੜਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹੜਾ ਉਸਨੂੰ ਜਾਨਣਾ ਚਾਹੀਦਾ ਹੈ।
3 ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸਨੂੰ ਪਰਮੇਸ਼ੁਰ ਜਾਣਦਾ ਹੈ।
4 ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
5 ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।
6 ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
7 ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
8 ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵਧੇਰੇ ਨੇੜੇ ਨਹੀਂ ਲੈ ਜਾ ਸਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਨਹੀਂ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
9 ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਆਸਥਾ ਪਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸਕਦੀ ਹੈ।
10 ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਆਸਥਾ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਗੋਸ਼ਤ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸਨੂੰ ਗਲਤ ਸਮਝਦਾ ਹੈ।
11 ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।
12 ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।
13 ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਗੋਸ਼ਤ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ।