ਕਾਂਡ 15
1 ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ:ਮੈਂ ਯਹੋਵਾਹ ਵਾਸਤੇ ਗਾਵਾਂਗਾ।ਉਸਨੇ ਮਹਾਨ ਕਾਰਨਾਮੇ ਕੀਤੇ ਹਨ।ਉਸਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
2 ਯਹੋਵਾਹ ਮੇਰੀ ਤਾਕਤਅਤੇ ਮੇਰੀ ਮੁਕਤੀ ਹੈ।ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ।ਇਹ ਮੇਰਾ ਪਰਮੇਸ਼ੁਰ ਹੈ,ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ।ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ,ਅਤੇ ਮੈਂ ਉਸਦਾ ਆਦਰ ਕਰਦਾ ਹਾਂ।
3 ਯਹੋਵਾਹ ਇੱਕ ਮਹਾਨ ਯੋਧਾ ਹੈ।ਯਹੋਵਾਹ ਉਸਦਾ ਨਾਮ ਹੈ।
4 ਉਸਨੇ ਫ਼ਿਰਊਨ ਦੇ ਰਥਾਂਅਤੇ ਫ਼ੌਜੀਆਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।ਫ਼ਿਰਊਨ ਦੇ ਸਭ ਤੋਂ ਚੰਗੇ ਫ਼ੌਜੀਲਾਲ ਸਾਗਰ ਵਿੱਚ ਡੁੱਬ ਗਏ।
5 ਡੂੰਘੇ ਪਾਣੀਆਂ ਨੇ ਉਨ੍ਹਾਂ ਨੂੰ ਕੱਜ ਲਿਆਅਤੇ ਉਹ ਪੱਥਰਾਂ ਵਾਂਗ ਹੇਠਾਂ ਡੁੱਬ ਗਏ।
6 “ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰਖਦਾ ਹੈ।ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।
7 ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜੇ ਹੋਏ ਸਨ।ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ,ਜਿਵੇਂ ਅੱਗ ਕਖਾਂ ਨੂੰ ਸਾੜ ਦਿੰਦੀ ਹੈ।
8 ਜਿਹੜਾ ਸਾਹ ਤੂੰ ਆਪਣੀਆਂ ਨਾਸਾਂ ਵਿੱਚੋਂਛੱਡਿਆ ਉਸਨੇ ਪਾਣੀ ਨੂੰ ਉੱਚਾ ਚੁੱਕ ਦਿੱਤਾ।ਵਗਦਾ ਪਾਣੀ ਕੰਧ ਬਣ ਗਿਆ।ਸਮੁੰਦਰ ਆਪਣੀਆਂ ਗਹਿਰਾਈਆਂ ਤਾਈਂ ਠੋਸ ਬਣ ਗਿਆ।
9 “ਦੁਸ਼ਮਣ ਨੇ ਆਖਿਆ,‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ।ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ।ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ।ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
10 ਪਰ ਤੂੰ ਫ਼ੂਕ ਮਾਰੀਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢਕ ਦਿੱਤਾ।ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।
11 “ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ?ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ -ਤੂੰ ਅਦਭੁਤ ਪਵਿੱਤਰ ਹੈਂਤੂੰ ਅਦਭੁਤ ਤਾਕਤਵਰ ਹੈਂ।ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।
12 ਤੂੰ ਆਪਣਾ ਸੱਜਾ ਹੱਥ ਬਾਹਰ ਕਢਿਆ,ਇਸ ਲਈ ਧਰਤੀ ਉਨ੍ਹਾਂ ਨੂੰ ਨਿਗਲ ਗਈ।
13 ਪਰ ਆਪਣੀ ਕਿਰਪਾ ਨਾਲਤੂੰ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੂੰ ਤੂੰ ਬਚਾਇਆ।ਅਤੇ ਆਪਣੀ ਤਾਕਤ ਨਾਲਤੂੰ ਉਨ੍ਹਾਂ ਦੀ ਅਗਵਾਈ ਆਪਣੀ ਪਵਿੱਤਰ ਅਤੇ ਪ੍ਰਸੰਨ ਧਰਤੀ ਵੱਲ ਕੀਤੀ।
14 “ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂਅਤੇ ਉਹ ਡਰ ਜਾਣਗੀਆਂ।ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।
15 ਅਦੋਮ ਦੇ ਆਗੂ ਕੰਬਣਗੇ।ਮੋਆਬ ਦੇ ਆਗੂ ਡਰ ਨਾਲ ਕੰਬਣਗੇ।ਕਨਾਨ ਦੇ ਲੋਕਾਂ ਦਾ ਹੌਂਸਲਾ ਟੁਟ ਜਾਵੇਗਾ।
16 ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂਉਹ ਤੇਰੀ ਤਾਕਤ ਦੇਖਣਗੇ।ਉਹ ਯਹੋਵਾਹ ਦੇ ਲੋਕਾਂ,ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।
17 ਯਹੋਵਾਹ, ਤੂੰ ਆਪਣੇ ਲੋਕਾਂ ਦੀ ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ।ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ। ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ।ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।
18 “ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ।”
19 ਹਾਂ, ਇਹ ਸੱਚਮੁਚ ਵਾਪਰਿਆ ਸੀ। ਫ਼ਿਰਊਨ ਦੇ ਘੋੜੇ ਅਤੇ ਸਵਾਰ ਅਤੇ ਰਥ ਸਮੁੰਦਰ ਵਿੱਚ ਚਲੇ ਗਏ। ਅਤੇ ਯਹੋਵਾਹ ਨੇ ਸਮੁੰਦਰ ਦਾ ਸਾਰਾ ਪਾਣੀ ਉਨ੍ਹਾਂ ਦੇ ਉੱਪਰ ਲੈ ਆਂਦਾ। ਪਰ ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਧਰਤੀ ਤੋਂ ਲੰਘ ਗਏ।
20 ਤਾਂ ਹਾਰੂਨ ਦੀ ਭੈਣ, ਔਰਤ ਪੈਗੰਬਰ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।
21 ਮਿਰਯਮ ਨੇ ਇਹ ਸ਼ਬਦ ਦੁਹਰਾਏ,“ਯਹੋਵਾਹ ਲਈ ਗਾਓ।ਉਸਨੇ ਮਹਾਨ ਕਾਰਨਾਮੇ ਕੀਤੇ ਹਨ।ਉਸਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।”
22 ਮੂਸਾ ਇਸਰਾਏਲ ਦੇ ਲੋਕਾਂ ਨੂੰ ਲਾਲ ਸਾਗਰਾਂ ਤੋਂ ਪਰ੍ਹਾਂ ਸੂਰ ਦੇ ਮਾਰੂਥਲ ਅੰਦਰ ਲੈ ਗਿਆ। ਉਨ੍ਹਾਂ ਨੇ ਮਾਰੂਥਲ ਵਿੱਚ ਤਿੰਨ ਦਿਨ ਤੱਕ ਸਫ਼ਰ ਕੀਤਾ। ਲੋਕਾਂ ਨੂੰ ਕੋਈ ਪਾਣੀ ਨਹੀਂ ਮਿਲਿਆ।
23 ਤਿੰਨ ਦਿਨਾਂ ਮਗਰੋਆਂ ਲੋਕ ਮਾਰਾਹ ਆ ਗਏ। ਮਾਰਾਹ ਵਿੱਚ ਪਾਣੀ ਸੀ ਪਰ ਇਹ ਪੀਣ ਵਿੱਚ ਕੌੜਾ ਸੀ। (ਇਸੇ ਲਈ ਉਸ ਥਾਂ ਦਾ ਨਾਮ ਮਾਰਾਹ ਸੀ।)
24 ਲੋਕਾਂ ਨੇ ਮੂਸਾ ਅੱਗੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਆਖਿਆ, “ਹੁਣ ਅਸੀਂ ਕੀ ਪੀਵਾਂਗੇ?”
25 ਮੂਸਾ ਨੇ ਯਹੋਵਾਹ ਨੂੰ ਅਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸਨੂੰ ਇੱਕ ਦਰਖਤ ਦਿਖਾਇਆ। ਮੂਸਾ ਨੇ ਦਰਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਰਣਾ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ।ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰਖਿਆ।
26 ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”
27 ਫ਼ੇਰ ਲੋਕ ਸਫ਼ਰ ਕਰਦੇ ਹੋਏ ਏਲਿਮ ਪਹੁੰਚੇ। ਏਲਿਮ ਵਿਖੇ ਪਾਣੀ ਦੇ
12 ਚਸ਼ਮੇ ਅਤੇ ਖਜੂਰਾਂ ਦੇ 70 ਰੁਖ ਸਨ। ਇਸ ਲਈ ਲੋਕਾਂ ਨੇ ਪਾਣੀ ਦੇ ਨੇੜੇ ਡੇਰਾ ਲਾ ਲਿਆ।