ਕਾਂਡ 36
1 “ਇਸ ਲਈ ਬਸਲਏਲ, ਆਹਾਲੀਆਬ ਅਤੇ ਹੋਰ ਸਾਰੇ ਕਾਰੀਗਰ ਆਦਮੀਆਂ ਨੂੰ ਉਹ ਕੰਮ ਜ਼ਰੂਰ ਕਰਨਾ ਚਾਹੀਦਾ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ। ਯਹੋਵਾਹ ਨੇ ਇਨ੍ਹਾਂ ਆਦਮੀਆਂ ਨੂੰ ਇਹ ਪਵਿੱਤਰ ਸਥਾਨ ਬਨਾਉਣ ਲਈ ਸਾਰਾ ਯੋਗਤਾ ਵਾਲਾ ਕੰਮ ਕਰਨ ਦੀ ਸੂਝ ਅਤੇ ਸਮਝ ਦਿੱਤੀ ਹੈ।”
2 ਫ਼ੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਹੋਰ ਸਾਰੇ ਯੋਗ ਲੋਕਾਂ ਨੂੰ ਬੁਲਾਇਆ ਜਿਨ੍ਹਾਂ ਨੂੰ ਯਹੋਵਾਹ ਨੇ ਖਾਸ ਯੋਗਤਾਵਾਂ ਦਿੱਤੀਆਂ ਸਨ। ਅਤੇ ਇਹ ਲੋਕ ਇਸ ਲਈ ਆਏ ਕਿਉਂਕਿ ਇਹ ਕੰਮ ਰਾਹੀਂ ਸਹਾਇਤਾ ਕਰਨਾ ਚਾਹੁੰਦੇ ਸਨ।
3 ਮੂਸਾ ਨੇ ਇਨ੍ਹਾਂ ਲੋਕਾਂ ਨੂੰ ਉਹ ਸਾਰੀਆਂ ਚੀਜ਼ਾਂ ਦੇ ਦਿੱਤੀਆਂ ਜੋ ਇਸਰਾਏਲ ਦੇ ਲੋਕ ਸੁਗਾਤਾਂ ਵਜੋਂ ਲਿਆਏ ਸਨ। ਅਤੇ ਉਨ੍ਹਾਂ ਨੇ ਇਨ੍ਹਾਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਦੀ ਉਸਾਰੀ ਲਈ ਵਰਤਿਆ। ਲੋਕ ਹਰ ਸਵੇਰ ਸੁਗਾਤਾਂ ਲਿਆਉਂਦੇ ਰਹੇ।
4 ਆਖਿਰਕਾਰ ਸਾਰੇ ਕਾਰੀਗਰਾਂ ਨੇ ਉਸ ਪਵਿੱਤਰ ਸਥਾਨ ਉੱਤੇ ਆਪਣਾ ਕੰਮ ਕਰਨਾ ਛੱਡ ਦਿੱਤਾ, ਅਤੇ ਉਹ ਮੂਸਾ ਨਾਲ ਗੱਲ ਕਰਨ ਲਈ ਗਏ। ਉਨ੍ਹਾਂ ਨੇ ਆਖਿਆ,
5 “ਲੋਕਾਂ ਨੇ ਬਹੁਤ ਜ਼ਿਆਦਾ ਲਿਆਂਦਾ ਹੈ। ਸਾਡੇ ਕੋਲ ਇਸ ਤੰਬੂ ਦਾ ਕੰਮ ਖਤਮ ਕਰਨ ਲਈ ਲੋੜ ਤੋਂ ਵਧ ਹੈ।”
6 ਫ਼ੇਰ ਮੂਸਾ ਨੇ ਸਾਰੇ ਡੇਰੇ ਅੰਦਰ ਇਹ ਸੰਦੇਸ਼ ਭੇਜਿਆ; “ਕਿਸੇ ਵੀ ਆਦਮੀ ਜਾਂ ਔਰਤ ਨੂੰ ਪਵਿੱਤਰ ਸਥਾਨ ਲਈ ਸੁਗਾਤ ਵਜੋਂ ਹੋਰ ਕੋਈ ਚੀਜ਼ ਨਹੀਂ ਲਿਆਉਣੀ ਚਾਹੀਦੀ।” ਇਸ ਲਈ ਲੋਕਾਂ ਨੂੰ ਹੋਰ ਸੁਗਾਤਾਂ ਦੇਣ ਤੋਂ ਜ਼ਬਰਦਸਤੀ ਰੋਕਿਆ ਗਿਆ।
7 ਲੋਕਾਂ ਨੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਦੀ ਉਸਾਰੀ ਲਈ ਲੋੜ ਤੋਂ ਵਧ ਲੈ ਆਂਦਾ ਸੀ।
8 ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।
9 ਹਰੇਕ ਪਰਦਾ ਇੱਕੋ ਜਿਹੇ ਅਕਾਰ ਦਾ ਸੀ -
28 ਹੱਥ ਲੰਮਾ ਅਤੇ
4 ਹੱਥ ਚੌੜਾ।
10 ਕਾਰੀਗਰਾਂ ਨੇ ਪਰਦਿਆਂ ਨੂੰ ਸਿਉਂਕੇ ਪਰਦਿਆਂ ਦੇ ਦੋ ਸਮੂਹ ਬਣਾ ਲਈ। ਉਨ੍ਹਾਂ ਨੇ ਪੰਜ ਪਰਦੇ ਇਕਠੇ ਸਿਉਂਕੇ ਇੱਕ ਸਮੂਹ ਬਣਾਇਆ ਅਤੇ ਪੰਜ ਪਰਦੇ ਸਿਉਂਕੇ ਦੂਸਰਾ ਸਮੂਹ।
11 ਫ਼ੇਰ ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ ਨੀਲੇ ਕੱਪੜੇ ਦੀਆਂ ਝਾਲਰਾਂ ਬਣਾਈਆਂ। ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਹੋ ਕੀਤਾ।
12 ਇੱਕ ਸਮੂਹ ਦੇ ਆਖਰੀ ਪਰਦੇ ਉੱਤੇ 50 ਹੁੱਕਾਂ ਸਨ ਅਤੇ 50 ਹੁੱਕਾਂ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਸਨ। ਇਹ ਹੁੱਕਾਂ ਇੱਕ ਦੂਸਰੇ ਦੇ ਆਮ੍ਹੋ-ਸਾਮ੍ਹਣੇ ਸਨ।
13 ਫ਼ੇਰ ਉਨ੍ਹਾਂ ਨੇ ਦੋਹਾਂ ਪਰਦਿਆਂ ਨੂੰ ਇੱਕ ਦੂਸਰੇ ਨਾਲ ਜੋੜਨ ਲਈ 50 ਸੋਨੇ ਦੇ ਕੁੰਡਲ ਬਣਾਏ। ਇਸ ਤਰ੍ਹਾਂ ਪਵਿੱਤਰ ਤੰਬੂ ਨੂੰ ਜੋੜਕੇ ਇੱਕ ਕਰ ਦਿੱਤਾ ਗਿਆ।
14 ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਨੂੰ ਢਕਣ ਲਈ ਇੱਕ ਹੋਰ ਤੰਬੂ ਬਣਾਇਆ। ਉਨ੍ਹਾਂ ਨੇ ਬੱਕਰੀ ਦੇ ਬਾਲਾਂ ਦੇ ਗਿਆਰਾਂ ਪਰਦੇ ਬਣਾਏ।
15 ਸਾਰੇ ਪਰਦੇ ਇੱਕੋ ਅਕਾਰ ਦੇ ਸਨ -
30 ਕਿਊਬਿਟ ਲੰਮੇ ਅਤੇ
4 ਕਿਊਬਿਟ ਚੌੜੇ।
16 ਕਾਰੀਗਰਾਂ ਨੇ ਪੰਜ ਪਰਦੇ ਜੋੜਕੇ ਉਨ੍ਹਾਂ ਦਾ ਇੱਕ ਮਸੂਹ ਬਣਾਇਆ ਅਤੇ ਛੇ ਪਰਦੇ ਜੋੜਕੇ ਦੂਸਰਾ ਸਮੂਹ ਬਣਾਇਆ।
17 ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ 50 ਹੁੱਕਾਂ ਬਣਾਈਆਂ ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ ਵੀ ਇਵੇਂ ਹੀ ਕੀਤਾ।
18 ਕਾਰੀਗਰਾਂ ਨੇ ਪਰਦਿਆਂ ਦੇ ਦੋਹਾਂ ਸਮੂਹਾਂ ਨੂੰ ਜੋੜਕੇ ਇੱਕ ਕਰਨ ਲਈ ਪਿੱਤਲ ਦੇ 50 ਕੁੰਡਲ ਬਣਾਏ।
19 ਫ਼ੇਰ ਉਨ੍ਹਾਂ ਨੇ ਪਵਿੱਤਰ ਤੰਬੂ ਲਈ ਦੋ ਹੋਰ ਕੱਜਣ ਬਣਾਏ। ਇੱਕ ਕੱਜਣ ਭੇਡੂ ਦੀਆਂ ਲਾਲ ਰੰਗ ਦੀਆਂ ਖੱਲਾਂ ਦਾ ਬਣਾਇਆ ਗਿਆ ਸੀ। ਦੂਸਰਾ ਕੱਜਣ ਕੀਮਤੀ ਚਮੜੇ ਦਾ ਬਣਾਇਆ ਗਿਆ ਸੀ।
20 ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਨੂੰ ਟੇਕ ਦੇਣ ਲਈ ਸ਼ਿੱਟੀਮ ਦੀ ਲੱਕੜ ਤੋਂ ਤਖਤੀਆਂ ਬਣਾਈਆਂ।
21 ਹਰੇਕ ਤਖਤੀ
10 ਕਿਊਬਿਟ ਲੰਬੀ ਅਤੇ ਡੇਢ ਕਿਊਬਿਟ ਚੌੜੀ ਸੀ।
22 ਹਰੇਕ ਤਖਤੀ ਦੇ ਅਖੀਰ ਤੇ ਦੋ ਥਮ੍ਹ ਸਨ। ਪਵਿੱਤਰ ਤੰਬੂ ਲਈ ਹਰੇਕ ਤਖਤੀ ਇੱਕੋ ਜਿਹੀ ਬਣਾਈ ਗਈ ਸੀ।
23 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦਖਣੀ ਪਾਸੇ ਲਈ
20 ਤਖਤੀਆਂ ਬਣਾਈਆਂ।
24 ਫ਼ੇਰ ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ। ਹਰੇਕ ਤਖਤੀ ਲਈ ਦੋ ਚੀਥੀਆਂ ਸਨ - ਹਰੇਕ ਪਾਸੇ ਦੀ ਚੋਬ ਲਈ ਇੱਕ-ਇੱਕ ਚੀਥੀ।
25 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ ਵੀ
20 ਤਖਤੀਆਂ ਬਣਾਈਆਂ।
26 ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ - ਹਰੇਕ ਤਖਤੀ ਲਈ ਦੋ ਚੀਥੀਆਂ।
27 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਪਿਛਲੇ ਪਾਸੇ (ਪਛਮੀ ਪਾਸੇ) ਲਈ ਛੇ ਹੋਰ ਤਖਤੀਆਂ ਬਣਾਈਆਂ।
28 ਉਨ੍ਹਾਂ ਨੇ ਪਵਿੱਤਰ ਤੰਬੂ ਦੇ ਕੋਨਿਆਂ ਲਈ ਵੀ ਦੋ ਤਖਤੀਆਂ ਬਣਾਈਆਂ।
29 ਇਹ ਤਖਤੀਆਂ ਹੇਠਾਂ ਤੋਂ ਇੱਕ ਦੂਸਰੇ ਨਾਲ ਜੋੜਿਆਂ ਗਈਆਂ ਸਨ। ਅਤੇ ਉੱਪਰੋਂ, ਇੱਕ ਕੜਾ ਕੋਨਿਆਂ ਵਾਲੀਆਂ ਤਖਤੀਆਂ ਨੂੰ ਇਕ ਸਾਥ ਫ਼ੜਦਾ ਸੀ। ਉਨ੍ਹਾਂ ਨੇ ਅਜਿਹਾ ਦੋਹਾਂ ਕੋਨਿਆਂ ਲਈ ਕੀਤਾ।
30 ਪਵਿੱਤਰ ਤੰਬੂ ਦੇ ਪਛਮੀ ਪਾਸੇ ਲਈ ਕੁੱਲ ਅਠ ਤਖਤੀਆਂ ਸਨ ਅਤੇ ਚਾਂਦੀ ਦੀਆਂ
16 ਚੀਥੀਆਂ ਸਨ - ਹਰੇਕ ਫ਼ਰੇਮ ਲਈ ਦੋ ਚੀਥੀਆਂ।
31 ਫ਼ੇਰ ਕਾਰੀਗਰਾਂ ਨੇ ਤਖਤੀਆਂ ਲਈ ਬਰੇਸ਼ਾਂ ਬਨਾਉਣ ਵਾਸਤੇ ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕੀਤੀ - ਪਵਿੱਤਰ ਤੰਬੂ ਦੇ ਇੱਕ ਪਾਸੇ ਲਈ ਪੰਜ ਬਰੇਸ਼ਾ,
32 ਪੰਜ ਬਰੇਸਾ ਦੂਸਰੇ ਪਾਸੇ ਲਈ, ਅਤੇ ਪਵਿੱਤਰ ਤੰਬੂ ਦੇ ਪਿਛਲੇ ਪਾਸੇ (ਅਰਥਾਤ ਪਛਮੀ ਪਾਸੇ) ਲਈ ਪੰਜ ਬਰੇਸਾਂ।
33 ਉਨ੍ਹਾਂ ਨੇ ਇੱਕ ਵਿਚਕਾਰਲੀ ਬਰੇਸ ਬਣਾਈ ਜੋ ਤਖਤੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਦੀ ਸੀ।
34 ਉਨ੍ਹਾਂ ਨੇ ਇਨ੍ਹਾਂ ਤਖਤੀਆਂ ਉੱਤੇ ਸੋਨਾ ਮਢ਼ਿਆ। ਫ਼ੇਰ ਉਨ੍ਹਾਂ ਨੇ ਇਨ੍ਹਾਂ ਬਰੇਸਾਂ ਨੂੰ ਫ਼ੜਣ ਲਈ ਸੋਨੇ ਦੇ ਕੜੇ ਬਣਾਏ। ਅਤੇ ਬਰੇਸਾ ਨੂੰ ਸੋਨੇ ਨਾਲ ਢਕ ਦਿੱਤਾ।
35 ਉਨ੍ਹਾਂ ਨੇ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਖਾਸ ਪਰਦਾ ਬਨਾਉਣ ਵਾਸਤੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਿਤੀ। ਅਤੇ ਉਨ੍ਹਾਂ ਨੇ ਪਰਦੇ ਉੱਤੇ ਕਰੂਬੀ ਫ਼ਰਿਸ਼ਤਿਆਂ ਦੀਆਂ ਤਸਵੀਰਾਂ ਸਿਉਂਤੀਆਂ।
36 ਉਨ੍ਹਾਂ ਨੇ ਸ਼ਿੱਟੀਮ ਦੀ ਲੱਕੜ ਦੀਆਂ ਚਾਰ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੇ ਚੋਬਾਂ ਉੱਤੇ ਸੋਨਾ ਚੜਾਇਆ। ਅਤੇ ਫ਼ੇਰ ਉਨ੍ਹਾਂ ਨੇ ਚੋਬਾਂ ਲਈ ਸੋਨੇ ਦੀਆਂ ਕੁੰਡੀਆਂ ਬਣਾਈਆਂ। ਅਤੇ ਉਨ੍ਹਾਂ ਨੇ ਚੋਬਾਂ ਲਈ ਚਾਂਦੀ ਦੀਆਂ ਚਾਰ ਚੀਥੀਆਂ ਬਣਾਈਆਂ।
37 ਫ਼ੇਰ ਉਨ੍ਹਾਂ ਨੇ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਤੋਂ ਤੰਬੂ ਦੇ ਪ੍ਰਵੇਸ਼ ਦੁਆਰ ਦਾ ਕੱਜਣ ਬਣਾਇਆ।
38 ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਦੇ ਇਸ ਉੱਪਰ ਪਰਦੇ ਲਈ ਪੰਜ ਚੋਬਾਂ ਅਤੇ ਕੁੰਡੀਆਂ ਬਣਾਈਆਂ। ਉਨ੍ਹਾਂ ਨੇ ਚੋਬਾਂ ਦੇ ਉੱਪਰਲੇ ਸਿਰਿਆਂ ਨੂੰ ਅਤੇ ਪਰਦਿਆਂ ਦੀਆਂ ਡੰਡੀਆਂ ਨੂੰ ਸੋਨੇ ਨਾਲ ਮੜ ਦਿੱਤਾ। ਅਤੇ ਉਨ੍ਹਾਂ ਨੇ ਚੋਬਾਂ ਲਈ ਪਿੱਤਲ ਦੀਆਂ ਪੰਜ ਚੋਬਾਂ ਬਣਾਈਆਂ।