ਕਾਂਡ 23
1 ਬਿਲਆਮ ਨੇ ਬਾਲਾਕ ਨੂੰ ਆਖਿਆ, “ਇੱਥੇ ਸੱਤ ਜਗਵੇਦੀਆਂ ਉਸਾਰ ਅਤੇ ਮੇਰੇ ਲਈ ਸੱਤ ਵਹਿੜਕੇ ਅਤੇ ਸੱਤ ਭੇਡੂ ਤਿਆਰ ਕਰਵਾ।”
2 ਬਾਲਾਕ ਨੇ ਬਿਲਆਮ ਦੇ ਆਖੇ ਅਨੁਸਾਰ ਕੀਤਾ ਅਤੇ ਉਸਨੇ ਅਤੇ ਬਿਲਆਮ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਦੀ ਬਲੀ ਹਰੇਕ ਜਗਵੇਦੀ ਉੱਤੇ ਚੜਾਈ।
3 ਫ਼ੇਰ ਬਿਲਆਮ ਨੇ ਬਾਲਾਕ ਨੂੰ ਆਖਿਆ, “ਇਸ ਜਗਵੇਦੀ ਦੇ ਨੇੜੇ, ਇੱਥੇ ਖਲੋਵੋ। ਮੈਂ ਕਿਸੇ ਦੂਸਰੇ ਸਥਾਨ ਤੇ ਜਾਵਾਂਗਾ। ਫ਼ੇਰ ਯਹੋਵਾਹ ਮੇਰੇ ਕੋਲ ਆਵੇਗਾ ਅਤੇ ਮੈਨੂੰ ਦੱਸੇਗਾ ਕਿ ਮੈਂ ਕੀ ਆਖਣਾ ਹੈ।” ਫ਼ੇਰ ਬਿਲਆਮ ਇੱਕ ਉਚੇਰੇ ਸਥਾਨ ਉੱਤੇ ਚਲਿਆ ਗਿਆ।
4 ਉਸ ਥਾਂ ਉੱਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ। ਬਿਲਆਨ ਨੇ ਆਖਿਆ, “ਮੈਂ ਸੱਤ ਜਗਵੇਦੀਆਂ ਤਿਆਰ ਕਰ ਦਿੱਤੀਆਂ ਹਨ ਅਤੇ ਮੈਂ ਹਰੇਕ ਜਗਵੇਦੀ ਉੱਤੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜਾ ਦਿੱਤਾ ਹੈ।”
5 ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ੍ਸਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਲਾਕ ਕੋਲ ਵਾਪਸ ਜਾ ਅਤੇ ਉਸਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦਸੀਆਂ ਹਨ।”
6 ਇਸ ਲਈ ਬਿਲਆਮ ਬਾਲਾਕ ਕੋਲ ਵਾਪਸ ਚਲਿਆ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਅਤੇ ਮੋਆਬ ਦੇ ਸਾਰੇ ਆਗੂ ਉਨ੍ਹਾਂ ਦੇ ਨਾਲ ਖਲੋਤੇ ਸਨ।
7 ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ:ਮੋਆਬ ਦੇ ਰਾਜੇ ਬਲਾਕ ਨੇਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ,ਮੈਨੂੰ ਬਾਲਾਕ ਨੇ ਆਖਿਆ ਸੀ।‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ,ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’
8 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਖਿਲਾਫ਼ ਨਹੀਂ ਹੈ,ਇਸ ਲਈ ਮੈਂ ਵੀ ਉਨ੍ਹਾਂ ਨੂੰ ਸਰਾਪ ਨਹੀਂ ਦੇ ਸਕਦਾ।ਯਹੋਵਾਹ ਨੇ ਉਨ੍ਹਾਂ ਲੋਕਾਂ ਲਈ ਮੰਦੀਆਂ ਹੋਣੀਆਂ ਨਹੀਂ ਮਂਗੀਆਂ।ਇਸ ਲਈ ਮੈਂ ਵੀ ਅਜਿਹਾ ਨਹੀਂ ਕਰ ਸਕਦਾ।
9 ਮੈਂ ਉਨ੍ਹਾਂ ਲੋਕਾਂ ਨੂੰ ਪਰਬਤ ਉੱਤੋਂ ਦੇਖ ਰਿਹਾ ਹਾਂ।ਮੈਂ ਉਨ੍ਹਾਂ ਨੂੰ ਉੱਚੀਆਂ ਪਹਾੜੀਆਂ ਤੋਂ ਦੇਖਦਾ ਹਾਂ।ਉਹ ਲੋਕ, ਇਕੱਲੇ ਰਹਿੰਦੇ ਹਨ।ਉਹ ਕਿਸੇ ਹੋਰ ਕੌਮ ਦਾ ਹਿੱਸਾ ਨਹੀਂ ਹੈ।
10 ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸਕਦਾ ਹੈ?ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ।ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸਕਦਾ।ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ।ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।
11 ਬਾਲਾਕ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਨਾਲ ਕੀ ਕੀਤਾ ਹੈ? ਮੈਂ ਤੈਨੂੰ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਲਈ ਸਦਿਆ ਸੀ। ਪਰ ਤੂੰ ਤਾਂ ਸਿਰਫ਼ ਉਨ੍ਹਾਂ ਨੂੰ ਅਸੀਸ ਦਿੱਤੀ ਹੈ।”
12 ਪਰ ਬਿਲਆਮ ਨੇ ਜਵਾਬ ਦਿੱਤਾ, “ਮੈਨੂੰ ਉਹੀ ਗੱਲਾਂ ਆਖਣੀਆਂ ਪੈਂਦੀਆਂ ਹਨ ਜਿਹੜੀਆਂ ਉਹ ਮੇਰੇ ਪਾਸੋਂ ਅਖਵਾਉਂਦਾ ਹੈ।”
13 ਫ਼ੇਰ ਬਾਲਾਕ ਨੇ ਉਸਨੂੰ ਆਖਿਆ, “ਇਸ ਲਈ ਮੇਰੇ ਨਾਲ ਕਿਸੇ ਹੋਰ ਥਾਂ ਉੱਤੇ ਆ। ਇਸ ਥਾਂ ਤੋਂ ਤੂੰ ਉਨ੍ਹਾਂ ਸਾਰਿਆਂ ਨੂੰ ਨਹੀਂ ਵੇਖ ਸਕਦਾ, ਤੂੰ ਸਿਰਫ਼ ਉਨ੍ਹਾਂ ਲੋਕਾਂ ਦੇ ਇੱਕ ਹਿੱਸੇ ਨੂੰ ਹੀ ਦੇਖ ਸਕਦਾ ਹੈ। ਹੋ ਸਕਦਾ ਹੈ ਕਿ ਉਸ ਥਾਂ ਤੋਂ ਤੂੰ ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ ਸਕੇਂ।”
14 ਇਸ ਲਈ ਬਾਲਾਕ ਬਿਲਆਮ ਨੂੰ ਸੋਫ਼ੀਮ ਦੇ ਖੇਤਾਂ ਨੂੰ ਲੈ ਗਿਆ। ਇਹ ਥਾਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਸੀ। ਉਸ ਥਾਂ ਉੱਤੇ, ਬਾਲਾਕ ਨੇ ਸੱਤ ਜਗਵੇਦੀਆਂ ਬਣਾਈਆ ਅਤੇ ਫ਼ੇਰ ਤੋਂ ਹਰੇਕ ਜਗਵੇਦੀ ਉੱਤੇ ਉਸਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜਾਇਆ।
15 ਇਸ ਲਈ ਬਿਲਆਮ ਨੇ ਬਾਲਾਕ ਨੂੰ ਆਖਿਆ, “ਆਪਣੀ ਬਲੀ ਦੇ ਕੋਲ ਖਲੋ। ਮੈਂ ਉਸ ਥਾਂ ਉੱਤੇ ਜਾਕੇ ਯਹੋਵਾਹ ਨੂੰ ਮਿਲਾਂਗਾ।”
16 ਇਸ ਤਰ੍ਹਾਂ ਯਹੋਵਾਹ ਬਿਲਆਮ ਨੂੰ ਮਿਲਣ ਲਈ ਆਇਆ ਅਤੇ ਬਿਲਆਮ ਨੂੰ ਦੱਸਿਆ ਕਿ ਉਸਨੇ ਕੀ ਆਖਣਾ ਹੈ। ਫ਼ੇਰ ਯਹੋਵਾਹ ਨੇ ਬਿਲਆਮ ਨੂੰ ਬਾਲਾਕ ਕੋਲ ਵਾਪਸ ਜਾਣ ਅਤੇ ਇਹ ਗੱਲਾਂ ਦੱਸਣ ਲਈ ਆਖਿਆ।
17 ਇਸ ਤਰ੍ਹਾਂ ਬਿਲਆਮ ਬਾਲਾਕ ਕੋਲ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਮੋਆਬ ਦੇ ਆਗੂ ਉਸਦੇ ਨਾਲ ਸਨ। ਅਤੇ ਬਾਲਾਕ ਨੇ ਬਿਲਆਮ ਨੂੰ ਆਉਂਦਿਆ ਦੇਖਿਆ ਅਤੇ ਆਖਿਆ, “ਯਹੋਵਾਹ ਨੇ ਕੀ ਆਖਿਆ ਹੈ?”
18 ਫ਼ੇਰ ਬਿਲਆਮ ਨੇ ਇਹ ਗੱਲਾਂ ਆਖੀਆ:“ਬਾਲਾਕ, ਖੜਾ ਹੋ ਜਾ ਅਤੇ ਜੋ ਮੈਂ ਆਖਦਾ ਹਾਂ ਸੁਣ।ਮੇਰੀ ਗੱਲ ਸੁਣ, ਸਿਪ੍ਪੋਰ ਦੇ ਪੁੱਤਰ।
19 ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈਅਤੇ ਉਹ ਝੂਠ ਨਹੀਂ ਬੋਲਦਾ।ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ।ਉਸਦੇ ਨਿਰਣੇ ਕਦੇ ਵੀ ਨਹੀ ਬਦਲਣਗੇ।ਜਦੋਂ ਯਹੋਵਾਹ ਕੁਝ ਆਖਦਾ,ਉਹ ਇਸਨੂੰ ਕਰੇਗਾ।ਜੇਕਰ ਯਹੋਵਾਹ ਕੋਈ ਇਕਰਾਰ ਕਰਦਾ,ਉਹ ਉਹੀ ਕਰੇਗਾ ਜਿਸਦਾ ਉਸਨੇ ਇਕਰਾਰ ਕੀਤਾ।
20 ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਅਸੀਸ ਦੇਣ ਲਈ ਆਖਿਆ ਸੀ,ਯਹੋਵਾਹ ਨੇਉਨ੍ਹਾਂ ਨੂੰ ਅਸੀਸ ਦਿਤੀ, ਇਸ ਵਾਸਤੇ ਮੈਂ ਇਸਨੂੰ ਨਹੀਂ ਬਦਲ ਸਕਦਾ।
21 ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ।ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ।ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈਅਤੇ ਉਹ ਉਨ੍ਹਾਂ ਦੇ ਨਾਲ ਹੈ।ਉਹ ਉਸਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ!
22 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਇਆ।ਉਹ ਜੰਗਲੀ ਝੋਟੇ ਵਰਗੇ ਤਾਕਤਵਰ ਹਨ।
23 ਯਾਕੂਬ ਦੇ ਲੋਕਾਂ ਦੇ ਖਿਲਾਫ਼ ਕੋਈ ਜਾਦੂਗਰੀ ਨਹੀਂ ਹੈ।ਅਜਿਹਾ ਕੋਈ ਜਾਦੂ ਨਹੀਂ ਜੋ ਇਸਰਾਏਲ ਦੇ ਲੋਕਾਂ ਨੂੰ ਰੋਕ ਸਕੇ।ਸਹੀ ਸਮੇਂ ਤੇ, ਲੋਕ ਯਕੂਬ ਦੇ ਆਦਮੀਆਂ ਅਤੇ ਇਸਰਾਏਲ ਦੇ ਲੋਕਾਂ ਲਈ ਇਹੀ ਆਖਣਗੇ। ‘ਉਨ੍ਹਾਂ ਮਹਾਨ ਕਰਿਸ਼ਮਿਆਂ ਵੱਲ ਦੇਖੋ, ਜੋ ਪਰਮੇਸ਼ੁਰ ਨੇ ਕੀਤੇ ਹਨ!’
24 ਲੋਕ ਸ਼ੇਰ ਵਾਂਗ ਮਜ਼ਬੂਤ ਹਨ।ਉਹ ਸ਼ੇਰ ਆਰਾਮ ਨਹੀਂ ਕਰੇਗਾ ਜਦੋਂ ਤੱਕ ਉਹਆਪਣੇ ਦੁਸ਼ਮਣ ਨੂੰ ਖਾ ਨਹੀਂ ਲੈਂਦਾ।ਅਤੇ ਜਦੋਂ ਤੱਕ ਉਹ ਆਪਣੇ ਸ਼ਿਕਾਰ ਦਾ ਖੂਨ ਨਹੀਂ ਪੀ ਲੈਂਦਾ।”
25 ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਨੂੰ ਨਾ ਸਰਾਪੀ ਅਤੇ ਨਾ ਹੀ ਉਨ੍ਹਾ ਨੂੰ ਅਸੀਸ ਦੇਵੀ।”
26 ਬਿਲਆਮ ਨੇ ਜਵਾਬ ਦਿੱਤਾ, “ਮੈਂ ਤੈਨੂੰ ਪਹਿਲਾਂ ਹੀ ਦੱਸਿਆ ਸੀ ਕਿ ਮੈਂ ਤਾਂ ਸਿਰਫ਼ ਉਹੀ ਗੱਲਾਂ ਆਖ ਸਕਦਾ ਹਾਂ ਜਿਹੜੀਆਂ ਯਹੋਵਾਹ ਮੇਰੇ ਕੋਲੋਂ ਅਖਵਾਉਂਦਾ ਹੈ।”
27 ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਤਾਂ ਮੇਰੇ ਨਾਲ ਕਿਸੇ ਹੋਰ ਥਾਂ ਆ। ਸ਼ਾਇਦ ਪਰਮੇਸ਼ੁਰ ਪ੍ਰਸੰਨ ਹੋ ਜਾਵੇ ਅਤੇ ਤੇਰੇ ਕੋਲੋਂ ਉਨ੍ਹਾਂ ਨੂੰ ਉਸ ਥਾਂ ਤੋਂ ਸਰਾਪ ਦੇ ਦੇਵੇ।”
28 ਇਸ ਲਈ ਬਾਲਾਕ ਬਿਲਆਮ ਨੂੰ ਪਓਰ ਪਰਬਤ ਦੀ ਚੋਟੀ ਉੱਤੇ ਲੈ ਗਿਆ। ਇਸ ਪਰਬਤ ਦਾ ਰੁੱਖ ਮਾਰੂਥਲ ਵੱਲ ਹੈ।
29 ਬਿਲਆਮ ਨੇ ਆਖਿਆ, “ਇੱਥੇ ਸੱਤ ਜਗਵੇਦੀਆਂ ਉਸਾਰ। ਫ਼ੇਰ ਸੱਤ ਵਹਿੜਕੇ ਅਤੇ ਸੱਤ ਭੇਡੂ ਤਿਆਰ ਕਰਵਾ।”
30 ਬਾਲਾਕ ਨੇ ਉਹੀ ਕੀਤਾ ਜੋ ਬਿਲਆਮ ਨੇ ਆਖਿਆ ਸੀ। ਬਾਲਾਕ ਨੇ ਇੱਕ ਬਲਦ ਅਤੇ ਇੱਕ ਭੇਡੂ ਹਰੇਕ ਜਗਵੇਦੀ ਉੱਤੇ ਬਲੀ ਚਇਆ।