ਯਸ਼ਵਾ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24


ਕਾਂਡ 14

1 ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੇ ਨਿਰਣਾ ਕੀਤਾ। ਕਿ ਕਿਹੜੀ ਧਰਤੀ ਲੋਕਾਂ ਨੂੰ ਦੇਣੀ ਹੈ।
2 ਯਹੋਵਾਹ ਨੇ ਬਹੁਤ ਪਹਿਲਾ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਚਾਹੁੰਦਾ ਸੀ ਕਿ ਲੋਕ ਆਪਣੀ ਧਰਤੀ ਦੀ ਚੋਣ ਕਰਨ। ਸਾਢੇ ਨੌ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਨਰਦਾਂ ਸੁੱਟਕੇ ਨਿਰਣਾ ਕਰ ਲਿਆ ਕਿ ਧਰਤੀ ਕਿ ਕਿਹੜੀ ਧਰਤੀ ਉਨ੍ਹਾਂ ਨੂੰ ਮਿਲਣੀ ਸੀ।
3 ਮੂਸਾ ਨੇ ਪਹਿਲਾ ਹੀ ਢਾਈ ਪਰਿਵਾਰ -ਸਮੂਹਾਂ ਨੂੰ ਉਨ੍ਹਾਂ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਸੀ। ਪਰ ਲੇਵੀ ਪਰਿਵਾਰ-ਸਮੂਹ ਨੂੰ ਹੋਰਨਾਂ ਲੋਕਾਂ ਵਾਂਗ ਕੋਈ ਧਰਤੀ ਨਹੀਂ ਮਿਲੀ।
4 ਬਾਰ੍ਹਾਂ ਪਰਿਵਾਰ-ਸਮੂਹਾਂ ਨੂੰ ਆਪੋ-ਆਪਣੀ ਧਰਤੀ ਦੇ ਦਿੱਤੀ ਗਈ ਸੀ। ਯੂਸੁਫ਼ ਦੇ ਪੁੱਤਰ ਦੋ ਪਰਿਵਾਰ-ਸਮੂਹਾਂ ਵਿੱਚ ਵੰਡੇ ਗਏ ਸਨ - ਮਨਸ਼ਹ ਅਤੇ ਅਫ਼ਰਾਈਮ। ਅਤੇ ਹਰ ਪਰਿਵਾਰ-ਸਮੂਹ ਨੂੰ ਕੁਝ ਧਰਤੀ ਮਿਲੀ। ਪਰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਕੋਈ ਧਰਤੀ ਨਹੀਂ ਮਿਲੀ। ਉਨ੍ਹਾਂ ਨੂੰ ਰਹਿਣ ਲਈ ਸਿਰਫ਼ ਕੁਝ ਕਸਬੇ ਦਿੱਤੇ ਗਏ। ਅਤੇ ਇਹ ਕਸਬੇ ਹਰੇਕ ਪਰਿਵਾਰ-ਸਮੂਹ ਦੀ ਧਰਤੀ ਉੱਤੇ ਸਨ। ਉਨ੍ਹਾਂ ਨੂੰ ਆਪਣੇ ਪਸ਼ੂਆਂ ਲਈ ਖੇਤ ਵੀ ਦਿੱਤੇ ਗਏ।
5 ਯਹੋਵਾਹ ਨੇ ਮੂਸਾ ਨੂੰ ਦੱਸ ਦਿੱਤਾ ਸੀ ਕਿ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿਚਕਾਰ ਧਰਤੀ ਕਿਵੇਂ ਵੰਡਣੀ ਹੈ। ਇਸਰਾਏਲ ਦੇ ਲੋਕਾਂ ਨੇ ਧਰਤੀ ਨੂੰ ਓਸੇ ਤਰ੍ਹਾਂ ਵੰਡਿਆਂ ਜਿਵੇਂ ਯਹੋਵਾਹ ਦਾ ਆਦੇਸ਼ ਸੀ।
6 ਇੱਕ ਦਿਨ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕੁਝ ਲੋਕ ਗਿਲਗਾਲ ਵਿਖੇ ਯਹੋਸ਼ੁਆ ਕੋਲ ਗਏ। ਇਨ੍ਹਾਂ ਲੋਕਾਂ ਵਿੱਚੋਂ ਇੱਕ ਕਨਿਜ਼ੀ ਯ੍ਯਫ਼ੁਂਨਹ ਦਾ ਪੁੱਤਰ ਕਾਲੇਬ ਸੀ। ਕਾਲੇਬ ਨੇ ਯਹੋਸ਼ੁਆ ਨੂੰ ਆਖਿਆ, “ਤੁਹਾਨੂੰ ਉਹ ਗੱਲਾਂ ਯਾਦ ਹਨ ਜਿਹੜੀਆਂ ਯਹੋਵਾਹ ਨੇ ਕਾਦੇਸ਼ ਬਰਨੇਆ ਵਿਖੇ ਆਖੀਆਂ। ਯਹੋਵਾਹ ਆਪਣੇ ਸੇਵਕ ਮੂਸਾ ਨਾਲ ਗੱਲ ਕਰ ਰਿਹਾ ਸੀ। ਯਹੋਵਾਹ ਤੁਹਾਡੇ ਅਤੇ ਮੇਰੇ ਬਾਰੇ ਗੱਲ ਕਰ ਰਿਹਾ ਸੀ।
7 ਯਹੋਵਾਹ ਦੇ ਸੇਵਕ ਮੂਸਾ ਨੇ ਮੈਨੂੰ ਉਹ ਧਰਤੀ ਦੇਖਣ ਲਈ ਭੇਜਿਆ ਜਿਥੇ ਅਸੀਂ ਜਾ ਰਹੇ ਸਾਂ। ਮੈਂ ਉਸ ਵੇਲੇ 40 ਸਾਲਾਂ ਦਾ ਸਾਂ। ਜਦੋਂ ਮੈਂ ਵਾਪਸ ਆਇਆ ਮੈਂ ਮੂਸਾ ਨੂੰ ਧਰਤੀ ਬਾਰੇ ਉਹੀ ਦੱਸਿਆ ਜੋ ਮੈਂ ਸੋਚਦਾ ਸਾਂ।
8 ਹੋਰਨਾ ਆਦਮੀਆਂ ਨੇ, ਜਿਹੜੇ ਮੇਰੇ ਨਾਲ ਗਏ ਸਨ, ਲੋਕਾਂ ਨੇ ਅਜਿਹੀਆਂ ਗੱਲਾਂ ਦਸੀਆਂ ਜਿਨ੍ਹਾਂ ਨੇ ਉਨ੍ਹਾ ਨੂੰ ਭੈਭੀਤ ਕਰ ਦਿੱਤਾ। ਪਰ ਮੈਂ ਸੱਚ ਮੁੱਚ ਵਿਸ਼ਵਾਸ ਕਰਦਾ ਹਾਂ ਕਿ ਯਹੋਵਾਹ ਸਾਨੂੰ ਉਸ ਧਰਤੀ ਨੂੰ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦੇਵੇਗਾ।
9 ਇਸ ਲਈ ਉਸ ਦਿਨ ਮੂਸਾ ਨੇ ਮੇਰੇ ਨਾਲ ਇੱਕ ਇਕਰਾਰ ਕੀਤਾ ਉਸਨੇ ਆਖਿਆ, ‘ਉਹ ਧਰਤੀ, ਜਿਥੇ ਤੂੰ ਗਿਆ ਸੀ, ਤੇਰੀ ਹੋ ਜਾਵੇਗੀ। ਤੇਰੇ ਬੱਚੇ ਹਮੇਸ਼ਾ ਉਸਦੇ ਮਾਲਿਕ ਰਹਿਣਗੇ। ਉਹ ਧਰਤੀ ਮੈਂ, ਤੈਨੂੰ ਇਸ ਲਈ ਦੇਵਾਂਗਾ ਕਿਉਂਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਵਿੱਚ ਸੱਚ ਮੁੱਚ ਯਕੀਨ ਕੀਤਾ।’
10 “ਹੁਣ, ਯਹੋਵਾਹ ਨੇ ਮੈਨੂੰ 45 ਵਰ੍ਹੇ ਜਿਉਂਦਾ ਰੱਖਿਆ ਹੈ - ਜਿਵੇਂ ਕਿ ਉਸਨੇ ਕਰਨ ਲਈ ਆਖਿਆ ਸੀ। ਉਸ ਸਮੇਂ ਦੌਰਾਨ ਅਸੀਂ ਸਾਰੇ ਮਾਰੂਥਲ ਅੰਦਰ ਭਟਕਦੇ ਰਹੇ। ਹੁਣ ਮੈਂ ਇੱਥੇ ਹਾਂ, 85 ਵਰ੍ਹਿਆਂ ਦਾ।
11 ਮੈਂ ਅੱਜ ਵੀ ਓਨਾ ਹੀ ਮਜ਼ਬੂਤ ਹਾਂ ਜਿੰਨਾ ਉਸ ਦਿਨ ਸਾਂ ਜਦੋਂ ਮੈਨੂੰ ਮੂਸਾ ਨੇ ਬਾਹਰ ਭੇਜਿਆ ਸੀ। ਮੈਂ ਅੱਜ ਵੀ ਲੜਨ ਲਈ ਓਨਾ ਹੀ ਤਿਆਰ ਹਾਂ ਜਿੰਨਾ ਉਦੋਂ ਸਾਂ।
12 ਇਸ ਲਈ ਹੁਣ ਮੈਨੂੰ ਉਹ ਪਹਾੜੀ ਇਲਾਕਾ ਦੇ ਦੇਵੋ ਜਿਸ ਬਾਰੇ ਯਹੋਵਾਹ ਨੇ ਉਸ ਦਿਨ ਬਹੁਤ ਪਹਿਲਾਂ ਮੈਨੂੰ ਦੇਣ ਦਾ ਇਕਰਾਰ ਕੀਤਾ ਸੀ। ਉਸ ਸਮੇਂ, ਤੁਸੀਂ ਸੁਣਿਆ ਹੋਵੇਗਾ ਕਿ ਉਥੇ ਤਾਕਤਵਰ ਅਨਾਕੀ ਲੋਕ ਰਹਿੰਦੇ ਸਨ, ਅਤੇ ਸ਼ਹਿਰ ਬਹੁਤ ਵੱਡੇ ਅਤੇ ਬਹੁਤ ਸੁਰਖਿਅਤ ਸਨ। ਪਰ ਹੁਣ, ਸ਼ਾਇਦ ਯਹੋਵਾਹ ਮੇਰੇ ਨਾਲ ਹੋਵੇ ਅਤੇ ਮੈਂ ਉਸ ਧਰਤੀ ਨੂੰ ਹਾਸਿਲ ਕਰ ਲਵਾ ਜਿਹਾ ਕਿ ਯਹੋਵਾਹ ਨੇ ਆਖਿਆ ਸੀ।”
13 ਯਹੋਸ਼ੁਆ ਨੇ ਯਫ਼ੁੰਨਹ ਦੇ ਪੁੱਤਰ, ਕਾਲੇਬ ਨੂੰ ਅਸੀਸ ਦਿੱਤੀ। ਯਹੋਸ਼ੁਆ ਨੇ ਉਸਨੂੰ ਹਬਰੋਨ ਦਾ ਸ਼ਹਿਰ ਆਪਣੇ ਲਈ ਰੱਖਣ ਵਾਸਤੇ ਦੇ ਦਿੱਤਾ।
14 ਅਤੇ ਉਹ ਸ਼ਹਿਰ ਅੱਜ ਵੀ ਕਨਿਜ਼ੀ ਯ੍ਯਫ਼ੁਂਨਹ ਦੇ ਪੁੱਤਰ ਕਾਲੇਬ ਦੀ ਮਲਕੀਅਤ ਹੈ। ਉਹ ਸ਼ਹਿਰ ਹਾਲੇ ਵੀ ਉਸਦੇ ਲੋਕਾਂ ਦਾ ਹੈ ਕਿਉਂਕਿ ਉਸਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਉਸ ਵਿੱਚ ਭਰੋਸਾ ਕੀਤਾ।
15 ਅਤੀਤ ਕਾਲ ਵਿੱਚ ਉਸ ਸ਼ਹਿਰ ਦਾ ਨਾਮ ਕਿਰਯਥ ਅਰਬਾ ਸੀ। ਉਸ ਸ਼ਹਿਰ ਦਾ ਨਾਮ ਅਨਾਕੀ ਲੋਕਾਂ ਦੇ ਸਭ ਤੋਂ ਮਹਾਨ ਆਦਮੀ - ਅਰਬਾ ਨਾਮ ਦੇ ਆਦਮੀ - ਦੇ ਨਾਲ ਉੱਤੇ ਰੱਖਿਆ ਗਿਆ ਸੀ।ਇਸਤੋਂ ਮਗਰੋਂ ਉਸ ਧਰਤੀ ਉੱਤੇ ਸ਼ਾਂਤੀ ਹੋ ਗਈ।