੧ ਸਮੋਈਲ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31


ਕਾਂਡ 4

1 ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁਢਾ ਹੋ ਗਿਆ ਸੀ ਅਤੇ ਉਸਦੇ ਪੁੱਤਰ ਯਹੋਵਾਹ ਦੇ ਸਾਮ੍ਹਣੇ ਬਦਸਲੂਕੀ ਕਰਦੇ ਰਹੇ।ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।
2 ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ।ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।
3 ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁਛਿਆ, "ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।"
4 ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।
5 ਜਦੋਂ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਆਇਆ, ਤਾਂ ਸਾਰੇ ਇਸਰਾਏਲੀਆਂ ਨੇ ਉੱਚੀ ਅਵਾਜ਼ ਵਿੱਚ ਜੈਕਾਰਾ ਲਾਇਆ, ਜਿਸਨੇ ਧਰਤੀ ਨੂੰ ਵੀ ਹਿਲਾ ਦਿੱਤਾ।
6 ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂਂਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, "ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?"ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।
7 ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, "ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
8 ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।
9 ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।"
10 ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,00 ਸਿਪਾਹੀ ਮਾਰਿਆ ਗਿਆ ਸੀ।
11 ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁਟਿਆ।
12 ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨਠਿਆ ਅਤੇ ਕੱਪੜੇ ਪਾੜਕੇ ਅਤੇ ਸਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।
13 ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।
14 ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁਛਿਆ, "ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?"
15
16 ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦਸੀ ਅਤੇ ਕਿਹਾ, "ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਆਇਆ ਹਾਂ।"ਏਲੀ ਨੇ ਪੁਛਿਆ, "ਪੁੱਤਰ, ਕੀ ਹੋਇਆ ਹੈ ਉਥੇ?"
17 ਬਿਨਯਾਮੀਨ ਦੇ ਮਨੁੱਖ ਨੇ ਕਿਹਾ, "ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।"
18 ਜਦੋਂ ਬਿਨਯਾਮੀਨ ਦੇ ਹਰਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁਢਾ ਅਤੇ ਮੋਟਾ ਸੀ ਇਸ ਲਈ ਉਹ ਉਥੇ ਹੀ ਚਿਤ੍ਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।
19 ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁਕਿਆ ਗਿਆ ਹੈ ਅਤੇ ਉਸਦਾ ਸਹੁਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸਨੇ ਇਹ ਖਬਰਾਂ ਸੁਣੀਆਂ ਤਾਂ ਉਸਨੂੰ ਪ੍ਰਸੂਤੀ ਪੀੜਾਂ ਉਠੀਆਂ ਅਤੇ ਉਸਨੇ ਬੱਚਾ ਜੰਮਣਾ ਸ਼ੁਰੂ ਕੀਤਾ।
20 ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸਨੂੰ ਕਿਹਾ, "ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।"ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।
21 ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, "ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।" ਉਸਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁਕਿਆ ਗਿਆ ਸੀ ਅਤੇ ਉਸਦਾ ਸਹੁਰਾ ਅਤੇ ਪਤੀ ਦੋਵੇਂ ਮਰ ਗਏ ਸਨ।
22 ਉਸਨੇ ਕਿਹਾ, "ਇਸਰਾਏਲ ਦੀ ਵਡਿਆਈ ਪਰਤਾਪ ਖਤਮ ਹੋ ਗਿਆ" ਕਿਉਂਕਿ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕ ਲਿਆ ਹੈ।