ਕਾਂਡ 15
1 ਅਬੀਯਾਮ ਯਾਰਾਬੁਆਮ ਦੇ ਪੁੱਤਰ ਨਾਬਾਟ ਦੇ ਇਸਰਾਏਲ ਉਪਰ ਸਾਸਨ ਦੇ ਅਠਾ ਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਨਵਾਂ ਪਾਤਸਾਹ ਬਣਿਆ।
2 ਉਸਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਉਂ ਮਆਕਾਹ ਸੀ ਜੋ ਕਿ ਅਬੀਸ਼ਾਲੋਮ ਦੀ ਧੀ ਸੀ।
3 ਅਬੀਯਾਮ ਨੇ ਉਹ ਸਭ ਪਾਪ ਕੀਤੇ ਜਿਹੜੇ ਉਸਤੋਂ ਪਹਿਲਾਂ ਉਸਦੇ ਪਿਤਾ ਨੇ ਕੀਤੇ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਸੀ। ਇੰਝ ਉਹ ਆਪਣੇ ਦਾਦੇ ਦਾਊਦ ਵਰਗਾ ਨਾ ਨਿਕਲਿਆ।
4 ਯਹੋਵਾਹ ਦਾਊਦ ਨੂੰ ਪਿਆਰ ਕਰਦਾ ਸੀ ਇਸ ਲਈ ਉਸਦੇ ਕਾਰਣ ਯਹੋਵਾਹ ਨੇ ਯਰੂਸ਼ਲਮ ਵਿੱਚ ਅਬੀਯਾਮ ਨੂੰ ਰਾਜ ਦਿੱਤਾ ਅਤੇ ਯਹੋਵਾਹ ਨੇ ਉਸਨੂੰ ਇੱਕ ਪੁੱਤਰ ਦੀ ਬਖਸ਼ੀਸ਼ ਦਿੱਤੀ ਤਾਂ ਜੋ ਯਰੂਸ਼ਲਮ 'ਚ ਚਰਾਗ ਜਗਦਾ ਰਹੇ ਅਤੇ ਇਹ ਸ਼ਹਿਰ ਸੁਰਖਿਅਤ ਰਹੇ। ਇਹ ਸਭ ਉਸਨੇ ਦਾਊਦ ਲਈ ਕੀਤਾ।
5 ਦਾਊਦ ਨੇ ਹਮੇਸ਼ਾ ਉਹੀ ਕੁਝ ਕੀਤਾ ਜੋ ਯਹੋਵਾਹ ਨੇ ਚਾਹਿਆ। ਉਸਨੇ ਹਮੇਸ਼ਾ ਯਹੋਵਾਹ ਦਾ ਹੁਕਮ ਮੰਨਿਆ ਸਿਰਫ਼ ਇੱਕ ਹੀ ਵਾਰ ਸੀ ਜਦੋਂ ਦਾਊਦ ਨੇ ਯਹੋਵਾਹ ਦੀ ਮਰਜ਼ੀ ਤੋਂ ਬਿਨਾ ਊਰੀਯਾਹ ਹਿੱਤੀ ਦੇ ਵਿਰੁੱਧ ਪਾਪ ਕੀਤਾ ਸੀ।
6 ਰਹਬੁਆਮ ਅਤੇ ਯਾਰਾਬੁਆਮ ਹਮੇਸ਼ਾ ਇੱਕ-ਦੂਸਰੇ ਦੇ ਖਿਲਾਫ਼ ਜੰਗ ਲੜਦੇ ਰਹਿੰਦੇ ਸਨ।
7 ਹੋਰ ਵੀ ਜੋ ਕੁਝ ਅਬੀਯਾਮ ਨੇ ਕੀਤਾ ਸਭ 'ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹੈ। ਅਬੀਯਾਮ ਅਤੇ ਯਾਰਾਬੁਆਮ ਦੇ ਦਰਮਿਆਨ ਹਰ ਸਮੇਂ ਲੜਾਈ ਬਣੀ ਰਹੀ ਜਦ ਤੱਕ ਅਬੀਯਾਮ ਨੇ ਰਾਜ ਕੀਤਾ।
8 ਜਦੋਂ ਅਬੀਯਾਮ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਅਬੀਯਾਮ ਦਾ ਪੁੱਤਰ ਆਸਾ ਉਸਤੋਂ ਬਾਅਦ ਪਾਤਸ਼ਾਹ ਬਣਿਆ।
9 ਯਾਰਾਬੁਆਮ ਦੇ ਇਸਰਾਏਲ ਉੱਪਰ ਰਾਜ ਕਰਨ ਦੇ
20 ਵਰ੍ਹੇ, ਆਸਾ ਯਹੂਦਾਹ ਦਾ ਪਾਤਸ਼ਾਹ ਬਣਿਆ।
10 ਆਸਾ ਨੇ ਯਰੂਸ਼ਲਮ ਵਿੱਚ
41 ਵਰ੍ਹੇ ਰਾਜ ਕੀਤਾ। ਉਸਦੀ ਦਾਦੀ ਦਾ ਨਾਂ ਮਆਕਾਹ ਸੀ ਜੋ ਕਿ ਅਬੀਸ਼ਾਲੋਮ ਦੀ ਧੀ ਸੀ।
11 ਆਸਾ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿਚ ਠੀਕ ਸੀ, ਜਿਵੇਂ ਕਿ ਉਸਦੇ ਪੁਰਖੇ ਦਾਊਦ ਨੇ ਕੀਤਾ ਸੀ। ਉਸਨੇ ਦੇਸ਼ ਵਿੱਚੋਂ ਉਨ੍ਹਾਂ ਆਦਮੀਆਂ ਨੂੰ ਕੱਢ ਦਿੱਤਾ ਜਿਹੜੇ ਕਾਮ ਵਾਸਨਾ ਲਈ ਆਪਣੇ ਸ਼ਰੀਰ ਵੇਚਦੇ ਸਨ ਅਤੇ ਉਨ੍ਹਾਂ ਬੁੱਤਾਂ ਨੂੰ ਵੀ ਬਾਹਰ ਕੱਢ ਦਿੱਤਾ ਜਿਹੜੇ ਉਸਦੇ ਪੁਰਖਿਆਂ ਨੇ ਬਣਾਏ ਸਨ।
12
13 ਆਸਾ ਨੇ ਆਪਣੀ ਦਾਦੀ ਮਆਕਾਹ ਨੂੰ ਵੀ ਰਾਣੀ ਦੇ ਰੁਤਬੇ ਤੋਂ ਹਟਾ ਦਿੱਤਾ ਕਿਉਂ ਕਿ ਮਆਕਾਹ ਨੇ ਵੀ ਦੇਵੀ ਅਸ਼ੇਰਾਹ ਦੇ ਭਿਆਨਕ ਬਿਂਬ ਨੂੰ ਘੜਿਆ ਸੀ। ਆਸਾ ਨੇ ਉਸ ਮੂਰਤ ਨੂੰ ਢਹਿ-ਢੇਰੀ ਕਰ ਦਿੱਤਾ ਉਸਨੇ ਉਸਦੀ ਮੂਰਤ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
14 ਆਸਾ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ ਪਰ ਉਹ ਯਹੋਵਾਹ ਨਾਲ ਹਮੇਸ਼ਾ ਵਫ਼ਾਦਾਰ ਰਿਹਾ।
15 ਆਸਾ ਅਤੇ ਉਸਦੇ ਪਿਤਾ ਨੇ ਪਰਮੇਸ਼ੁਰ ਅੱਗੇ ਕੁਝ ਚੀਜ਼ਾਂ ਅਰਪਣ ਕੀਤੀਆਂ ਜਿਸ ਵਿੱਚ ਸੋਨੇ, ਚਾਂਦੀ ਅਤੇ ਹੋਰ ਵਸਤਾਂ ਵੀ ਸਨ। ਆਸਾ ਨੇ ਉਹ ਸਭ ਚੀਜ਼ਾਂ ਮੰਦਰ ਵਿੱਚ ਰੱਖੀਆਂ।
16 ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਜਦ ਤੱਕ ਆਸਾ ਯਹੂਦਾਹ ਦਾ ਰਾਜਾ ਰਿਹਾ, ਲੜਾਈ ਛਿੜੀ ਰਹੀ।
17 ਬਆਸ਼ਾ ਯਹੂਦਾਹ ਦੇ ਵਿਰੁੱਧ ਲੜਿਆ ਕਿਉਂ ਕਿ ਬਆਸ਼ਾ ਆਸਾ ਦੇ ਯਹੂਦਾਹ ਦੇਸ ਵਿੱਚੋਂ ਲੋਕਾਂ ਨੂੰ ਆਣ-ਜਾਣ ਨਹੀਂ ਸੀ ਦੇਣਾ ਚਾਹੁੰਦਾ, ਇਸ ਲਈ ਉਸਨੇ ਰਾਮਾਹ ਦੇਸ ਨੂੰ ਬੜਾ ਮਜ਼ਬੂਤ ਕਰ ਲਿਆ।
18 ਇਸ ਲਈ ਆਸਾ ਨੇ ਯਹੋਵਾਹ ਦੇ ਮੰਦਰ ਵਿੱਚੋਂ ਸਾਰਾ ਸੋਨਾ-ਚਾਂਦੀ ਅਤੇ ਖਜ਼ਾਨਾ ਕੱਢ ਲਿਆ ਅਤੇ ਇੰਝ ਹੀ ਸਾਰਾ ਖਜ਼ਾਨਾ ਪਾਤਸ਼ਾਹ ਦੇ ਮਹਿਲ ਵਿੱਚੋਂ ਕੱਢ ਲਿਆਂਦਾ। ਉਸਨੇ ਇਹ ਸੋਨਾ-ਚਾਂਦੀ ਆਪਣੇ ਸੇਵਕਾਂ ਨੂੰ ਦੇਕੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿਂਮੋਨ ਦਾ ਪੁੱਤਰ ਸੀ ਅਤੇ ਦੰਮਿਸਕ ਵਿੱਚ ਵੱਸਦਾ ਸੀ, ਉੱਥੇ ਭੇਜ ਦਿੱਤਾ।
19 ਆਸਾ ਨੇ ਇਹ ਸੰਦੇਸ਼ ਭੇਜਿਆ, "ਮੇਰੇ ਪਿਤਾ ਅਤੇ ਤੇਰੇ ਪਿਤਾ ਵਿਚਕਾਰ ਇੱਕ ਸ਼ਾਂਤੀ ਦਾ ਇਕਰਾਰਨਾਮਾ ਸੀ। ਹੁਣ ਆਪਾਂ ਆਪਣੇ ਵਿਚਕਾਰ ਸ਼ਾਂਤੀ ਦਾ ਇਕਰਾਰਨਾਮਾ ਬਣਾਈੇ। ਮੈਂ ਤੈਨੂੰ ਸੋਨੇ ਚਾਂਦੀ ਤੇ ਤੋਹਫ਼ੇ ਭੇਜ ਰਿਹਾ ਹਾਂ, ਇਸ ਲਈ ਆਪਣਾ ਇਕਰਾਰਨਾਮਾ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਤੋੜ ਲੈ ਤਾਂ ਜੋ ਉਹ ਮੇਰੇ ਦੇਸ਼ ਕੋਲੋਂ ਦੂਰ ਚਲਿਆ ਜਾਵੇਗਾ ਅਤੇ ਸਾਨੂੰ ਇਕਲਿਆਂ ਛ੍ਛੱਡ ਦੇਵੇ।"
20 ਤਦ ਬਨ-ਹਦਦ ਨੇ ਆਸਾ ਪਾਤਸ਼ਾਹ ਦਾ ਸੰਦੇਸ਼ ਸੁਣਿਆ ਤੇ ਆਪਣਿਆਂ ਫੌਜੀ ਅਫ਼ਸਰਾਂ ਨੂੰ ਇਸਰਾਏਲ ਦੇ ਨਗਰਾਂ ਈਯੋਨ, ਦਾਨ, ਆਬੇਲ-ਬੈਤ, ਮਆਕਾਹ ਅਤੇ ਗਲੀਲ ਝੀਲ ਦੇ ਆਸੇ-ਪਾਸੇ ਦੇ ਨਗਰਾਂ ਦੇ ਵਿਰੁੱਧ ਲੜਨ ਲਈ ਭੇਜਿਆ। ਉਸਨੇ ਨਫਤਾਲੀ ਦੇ ਸਾਰੇ ਇਲਾਕਿਆਂ ਨੂੰ ਹਰਾ ਦਿੱਤਾ।
21 ਬਆਸ਼ਾ ਨੂੰ ਇਨ੍ਹਾਂ ਹਮਲਿਆਂ ਦੀ ਖਬਰ ਮਿਲੀ ਤਾਂ ਉਹ ਰਾਮਾਹ ਨੂੰ ਮਜ਼ਬੂਤ ਬਨਾਉਣ ਤੋਂ ਰੁਕ ਗਿਆ। ਉਸਨੇ ਉਹ ਸ਼ਹਿਰ ਛੱਡ ਦਿੱਤਾ ਅਤੇ ਤਿਰਸਾਹ ਵਿੱਚ ਜਾ ਵਸਿਆ।
22 ਫ਼ਿਰ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਹੁਕਮ ਦਿੱਤਾ। ਸਭ ਲੋਕਾਂ ਨੂੰ ਸੁਣਾਇਆ ਕੋਈ ਬਾਕੀ ਨਾ ਰਿਹਾ ਤਾਂ ਉਹ ਰਾਮਾਹ ਨੂੰ ਸਾਰੇ ਪੱਥਰ ਤੇ ਲੱਕੜਾਂ ਲੈਕੇ ਤੁਰ ਪਏ ਜਿਸ ਨਾਲ ਬਆਸ਼ਾ ਉਸ ਸ਼ਹਿਰ ਨੂੰ ਮਜ਼ਬੂਤ ਬਣਾ ਰਿਹਾ ਸੀ। ਉਹ ਸਾਰਾ ਸਮਾਨ ਬਿਨਯਾਮੀਨ ਵਿੱਚ ਗ਼ਬਾ ਅਤੇ ਮਿਸਫ਼ਾਹ ਵਿੱਚ ਲੈ ਆਏ। ਤਦ ਆਸਾ ਪਾਤਸ਼ਾਹ ਨੇ ਉਨ੍ਹਾਂ ਦੋ ਸ਼ਹਿਰਾਂ ਨੂੰ ਮਜ਼ਬੂਤ ਬਣਾਇਆ।
23 ਆਸਾ ਦੀਆਂ ਹੋਰ ਕਰਨੀਆਂ, ਉਸ ਦੀਆਂ ਸਫ਼ਲਤਾਵਾਂ, ਅਤੇ ਜੋ ਨਗਰ ਉਸ ਨੇ ਉਸਾਰੇ ਇਹ ਸਭ 'ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖਿਆ ਹੋਇਆ ਹੈ। ਜਦੋਂ ਆਸਾ ਬੁਢ੍ਢਾ ਹੋ ਗਿਆ, ਉਸਦੇ ਪੈਰ ਤੇ ਕੋਈ ਰੋਗ ਹੋ ਗਿਆ।
24 ਆਸਾ ਦੀ ਮੌਤ ਹੋ ਗਈ ਅਤੇ ਉਸਨੂੰ ਉਸਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਆਸਾ ਤੋਂ ਬਾਦ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ।
25 ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸਨੇ ਦੋ ਸਾਲ ਇਸਰਾਏਲ ਉੱਪਰ ਰਾਜ ਕੀਤਾ।
26 ਪਰ ਉਸਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ। ਉਸਨੇ ਵੀ ਆਪਣੇ ਪਿਤਾ ਯਾਰਾਬੁਆਮ ਵਾਂਗ ਹੀ ਪਾਪ ਕੀਤੇ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ।
27 ਬਆਸ਼ਾ ਅਹੀਯਾਹ ਦਾ ਪੁੱਤਰ ਸੀ। ਇਹ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਬਆਸ਼ਾ ਨੇ ਨਾਦਾਬ ਪਾਤਸ਼ਾਹ ਨੂੰ ਵਢ੍ਢਣ ਦੀ ਵਿਉਂਤ ਬਣਾਈ। ਇਹ ਉਹ ਸਮਾਂ ਸੀ ਜਦੋਂ ਨਾਦਾਬ ਅਤੇ ਸਾਰੇ ਇਸਰਾਏਲੀ ਗਿਬਬੋਨ ਸ਼ਹਿਰ ਦੇ ਵਿਰੁੱਧ ਲੜ ਰਹੇ ਸਨ। ਇਹ ਫ਼ਲਿਸਤੀ ਸ਼ਹਿਰ ਸੀ। ਇਸ ਬਾਵੇਂ ਬਆਸ਼ਾ ਨੇ ਨਾਦਾਬ ਪਾਤਸ਼ਾਹ ਦੀ ਹਤਿਆ ਕੀਤੀ।
28 ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਵਰ੍ਹੇ ਬਆਸ਼ਾ ਨੇ ਉਸ ਨੂੰ ਮਾਰ ਦਿੱਤਾ ਅਤੇ ਉਸਦੀ ਬਾਵੇਂ ਰਾਜ ਕਰਨ ਲੱਗ ਪਿਆ।
29 ਜਦੋਂ ਬਆਸ਼ਾ ਨਵਾਂ ਪਾਤਸ਼ਾਹ ਬਣਿਆ ਤਾਂ ਉਸਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਜੀਅ ਜਿਉਂਦਾ ਨਾ ਛੱਡਿਆ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਸੀ ਯਹੋਵਾਹ ਆਪਣੇ ਸੇਵਕ ਅਹੀਯਾਹ ਜੋ ਸ਼ੀਲੋਨੀ ਤੋਂ ਸੀ ਬੋਲਿਆ ਸੀ।
30 ਇਹ ਸਭ ਕੁਝ ਇਸ ਲਈ ਵਾਪਰਿਆ ਕਿਉਂ ਕਿ ਯਾਰਾਬੁਆਮ ਨੇ ਅਨੇਕਾਂ ਪਾਪ ਕੀਤੇ ਸਨ ਅਤੇ ਉਸਨੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਏ। ਯਾਰਾਬੁਆਮ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਬਹੁਤ ਕ੍ਰੋਧਿਤ ਕੀਤਾ ਸੀ!
31 ਹੋਰ ਜੋ ਕੰਮ ਨਾਦਾਬ ਨੇ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।
32 ਸਾਰਾ ਸਮਾਂ ਇਸਰਾਏਲ ਉੱਪਰ ਜਦ ਤੱਕ ਬਆਸ਼ਾ ਨੇ ਰਾਜ ਕੀਤਾ ਵਿੱਚ ਸਾਰਾ ਸਮਾਂ, ਉਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਵਿਰੁੱਧ ਲੜਦਾ ਰਿਹਾ।
33 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਸਰੇ ਸਾਲ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਪਰ ਰਾਜਕਰਨ ਲੱਗਾ ਅਤੇ ਉਸਨੇ
24 ਵਰ੍ਹੇ ਰਾਜ ਕੀਤਾ।
34 ਉਸਨੇ ਯਹੋਵਾਹ ਦੇ ਅੱਗੇ ਬੁਰੇ ਕੰਮ ਕੀਤੇ ਅਤੇ ਯਾਰਾਬੁਆਮ ਆਪਣੇ ਪਿਤਾ ਦੇ ਕੁਰਾਹਾਂ ਤੇ ਹੀ ਚਲਿਆ ਅਤੇ ਉਸਦੇ ਪਾਪ ਵਿੱਚ ਜਿਸ ਨਾਲ ਉਸਦੇ ਇਸਰਾਏਲ ਨੂੰ ਪਾਪੀ ਬਣਾਇਆ, ਬਸ ਇਨ੍ਹਾਂ ਕੰਮਾਂ ਵਿੱਚ ਹੀ ਲੱਗਾ ਰਿਹਾ।