ਅੱਯੂਬ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42


ਕਾਂਡ 4

1 ਤੇਮਾਨ ਦੇ ਅਲੀਫਜ਼ ਨੇ ਜਵਾਬ ਦਿੱਤਾ: "ਮੈਂ ਹੋਰ ਵਧੇਰੇ ਚੁੱਪ ਨਹੀਂ ਰਹਿ ਸਕਦਾ। ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?
2
3 ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
4 ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ। ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
5 ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ ਤਾਂ ਤੂੰ ਹੌਸਲਾ ਛੱਡ ਗਿਆ ਹੈਂ। ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ ਤੂੰ ਚਕਰਾਂ 'ਚ ਪੈ ਗਿਆ ਹੈਂ।
6 ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?
7 ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
8 ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।
9 ਪਰਮੇਸ਼ੁਰ ਸਿਰਫ਼ ਸਾਹ ਨਾਲ ਹੀ ਉਨ੍ਹਾਂ ਨੂੰ ਬਰਬਾਦ ਕਰ ਦਿੰਦਾ ਹੈ। ਗੁੱਸੇ ਵਿੱਚ, ਤੇ ਉਸਦੇ ਨੱਕ ਵਿਚਲੀ ਹਵਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
10 ਮੰਦੇ ਲੋਕ ਸ਼ੇਰਾਂ ਵਾਂਗ ਗਜ੍ਜਦੇ ਨੇ। ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ, ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।
11 ਬਿਲਕੁਲ ਸ਼ੇਰਾਂ ਵਾਂਗ, ਜਦੋਂ ਉਨ੍ਹਾਂ ਨੂੰ ਸ਼ਿਕਾਰ ਨਹੀਂ ਮਿਲਦਾ, ਜਿਵੇਂ ਉਹ ਨਸ਼ਟ ਹੋ ਜਾਂਦੇ ਹਨ, ਅਤੇ ਉਨ੍ਹਾਂ ਦੇ ਬੱਚੇ ਖਿਂਡ ਜਾਂਦੇ ਹਨ।
12 ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ। ਮੈਨੂੰ ਇਸਦੀ ਕਨਸੋ ਮਿਲੀ ਹੈ।
13 ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ ਨੀਂਦ ਹਰਾਮ ਕਰ ਦਿੱਤੀ ਹੈ।
14 ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।
15 ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ। ਮੇਰੇ ਜਿਸਮ ਦੇ ਲੂਂ-ਕੰਡੇ ਖੜੇ੍ਹ ਹੋ ਗਏ।
16 ਰੂਹ ਚੁੱਪ-ਚਾਪ ਖਲੋਤੀ ਸੀ ਪਰ ਮੈਂ ਜਾਣ ਨਹੀਂ ਸਕਿਆ ਕਿ ਇਹ ਕੀ ਸੀ। ਮੇਰੀਆਂ ਅੱਖਾਂ ਸਾਮ੍ਹਣੇ ਇੱਕ ਸ਼ਕਲ ਸੀ ਤੇ ਓਥੇ ਚੁੱਪ ਸੀ। ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:
17 'ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵਧ ਠੀਕ ਨਹੀਂ ਹੋ ਸਕਦਾ। ਬੰਦਾ ਆਪਣੇ ਸਿਰਜਨਹਾਰੇ ਤੋਂ ਵਧੇਰੇ ਸ਼ੁਧ੍ਧ ਨਹੀਂ ਹੋ ਸਕਦਾ।
18 ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸਕਦਾ। ਉਹ ਆਪਣੇ ਦੂਤਾਂ ਅੰਦਰ ਵੀ ਸਮਸਿਆਵਾਂ ਵੇਖ ਸਕਦਾ ਹੈ।
19 ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ। ਉਹ ਮਿੱਟੀ ਦੇ ਘਰਾਂ ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ। ਉਹ ਭਮਕ੍ਕੜ ਨਾਲੋਂ ਵੀ ਵਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।
20 ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ। ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।
21 ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।'