ਕਾਂਡ 18
1 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇਛ੍ਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰ ਦਾ ਹੈ।
2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿਖਿਆ ਲ੍ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿਚਾਰ ਹੀ ਦੱਸਣਾ ਚਾਹੁੰਦਾ ਹੈ।
3 ਦੁਸ਼ਟ ਵਿਅਕਤੀ ਨਾਲ ਨਿਂਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।
4 ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਤ੍ਰੋਤ ਬੁਲਬਲੇ ਉਠਦੀ ਨਹਿਰ ਹੈ।
5 ਦੁਸ਼ਟ ਬੰਦੇ ਦਾ ਪੱਖ ਲੈਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਝਿਆਂ ਕਰਨਾ ਸਹੀ ਨਹੀਂ।
6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕਂਜ਼ਾ ਹਨ।
8 ਲੋਕ ਚੁਗਲੀਆਂ ਦੇ ਭਂਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
9 ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁਰਖਿਅਤ ਹੋ ਜਾਂਦਾ।
11 ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
12 ਇੱਕ ਘਮਂਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ।
14 ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉਠਾ ਸਕਦਾ ਹੈ।
15 ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
16 ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।
17 ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।
18 ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।
19 ਆਪਣੇ ਭਰਾ ਨਾਲ ਸਂਧੀ ਕਰਨੀ, ਜਿਸਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀੇ ਲੱਗੇ ਫ਼ਾਟਕਾਂ ਵਾਂਗ ਹੈ।
20 ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।
21 ਵਿਅਕਤੀ ਦੀ ਜ਼ਬਾਨ 'ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।
22 ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।
23 ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰਖਤ ਹੁੰਦਾ ਹੈ।
24 ਕੁਝ ਦੋਸਤ ਸਿਰਫ਼ ਸਮਾਜਿਕ ਸਾਬੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸਕਦਾ ਹੈ