ਕਾਂਡ 29
1 ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸਕਦਾ।
2 ਜਦੋਂ ਧਰਮੀ ਲੋਕ ਤਰਕ੍ਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਁਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।
3 ਜਿਹੜਾ ਵਿਅਕਤੀ ਸਿਆਣਪ ਨੂੰ ਪਿਆਰ ਕਰਦਾ, ਉਹ ਆਪਣੇ ਪਿਤਾ ਨੂੰ ਖੁਸ਼ ਕਰਦਾ ਹੈ, ਪਰ ਜਿਹੜਾ ਵਿਅਕਤੀ ਵੇਸਵਾਵਾਂ ਦਾ ਸੰਗ ਕਰਦਾ ਹੈ, ਉਹ ਆਪਣੀ ਦੌਲਤ ਗੁਆ ਲੈਂਦਾ ਹੈ।
4 ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।
5 ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।
6 ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ।
7 ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।
8 ਮਖੌਲੀ ਨਗਰ ਵਿੱਚ ਦਂਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਬਾਪਿਤ ਕਰਦਾ ਹੈ।
9 ਸਿਆਣਾ ਆਦਮੀ ਮੂਰਖ ਨੂੰ ਕਚਿਹਰੀ 'ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ 'ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ।
10 ਕਾਤਲ ਨਿਰਦੋਸ਼ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਇਮਾਨਦਾਰ ਹੁੰਦੇ ਹਨ।
11 ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।
12 ਜੇ ਕੋਈ ਹਾਕਮ ਝੂਠ ਸੁਣਦਾ ਹੈ, ਤਾਂ ਉਸ ਦੇ ਸਾਰੇ ਅਧਿਕਾਰੀ ਬੁਰੇ ਹੋਣਗੇ।
13 ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।
14 ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।
15 ਬੈਁਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬ੍ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ ।
16 ਜਦੋਂ ਦੁਸ਼ਟ ਲੋਕ ਉਨ੍ਨਤੀ ਕਰਦੇ ਹਨ, ਪਾਪ ਵਧ ਜਾਂਦਾ ਹੈ ਪਰ ਧਰਮੀ ਲੋਕ ਉਨ੍ਹਾਂ ਦਾ ਪਤਨ ਹੁੰਦਾ ਵੇਖਣਗੇ।
17 ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸਂਨਤਾ ਦਾ ਸਤ੍ਰੋਤ ਹੋਵੇਗਾ।
18 ਜਦੋਂ ਕੋਈ ਦਿਸਾ ਦਿਸਦੀ ਨਹੀਂ ਹੁੰਦੀ, ਲੋਕ ਜੰਗਲੀਆਂ ਵਾਂਗ ਭੱਜਦੇ ਹਨ, ਪਰ ਉਹ ਜਿਹੜੇ ਬਿਵਸਬਾ ਰੱਖਦੇ ਹਨ ਧੰਨ ਹੋਣਗੇ।
19 ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸਕਦਾ ਹੈ ਪਰ ਉਹ ਮਂਨੇਗਾ ਨਹੀਂ।
20 ਕੀ ਤੁਸੀਂ ਕਿਸੇ ਨੂੰ, ਜਾਣਦੇ ਹੋ ਕਿ ਜਿਹੜਾ ਬਿਨਾਂ ਸੋਚਿਆਂ ਬੋਲਦਾ ਹੈ? ਉਸ ਨਾਲੋਂ ਇੱਕ ਮੂਰਖ ਲਈ ਵਧੇਰੇ ਉਮੀਦ ਹੁੰਦੀ ਹੈ।
21 ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿਦ੍ਦੀ ਬਣ ਜਾਵੇਗਾ।
22 ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ।
23 ਘਮਂਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ।
24 ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾੇਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸਕੇਗਾ।
25 ਡਰ ਇਨਸਾਨ ਲਈ ਇੱਕ ਫ਼ਂਧੇ ਵਾਂਗ ਬਣ ਸਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰਖਿਅਤ ਰਹੇਗਾ।
26 ਬਹੁਤ ਸਾਰੇ ਲੋਕ ਸ਼ਾਸਕ ਤੋਂ ਨਿਆਂ ਲੋਚਦੇ ਹਨ। ਪਰ ਆਦਮੀ ਯਹੋਵਾਹ ਤੋਂ ਹੀ ਨਿਆਂ ਪ੍ਰਾਪਤ ਕਰ ਸਕਦਾ ਹੈ।
27 ਧਰਮੀ ਲੋਕ ਝੂਠਿਆਂ ਨੂੰ ਨਫ਼ਰਤ ਕਰਦੇ ਹਨ, ਅਤੇ ਦੁਸ਼ਟ ਇਨਸਾਨ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜਿਹੜੇ ਇਮਾਨਦਾਰ ਹੋਕੇ ਜਿਉਂਦੇ ਹਨ।