ਕਾਂਡ 39
1 ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ
9 ਵੇਂ ਵਰ੍ਹੇ ਦੇ
10 ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈਕੇ ਚੜਾਈ ਕਰ ਦਿੱਤੀ। ਉਸਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ।
2 ਅਤੇ ਸਿਦਕੀਯਾਹ ਦੇ ਰਾਜ ਕਾਲ ਦੇ
11 ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ
9 ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ।
3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓਥੇ ਸਨ।
4 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚਲੇ ਗਏ।
5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਬਾਨ ਉੱਤੇ ਨਬੂਕਦਨੱਸਰ ਨੇ ਇਹ ਨਿਰਣਾ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ।
6 ਓਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਮ੍ਹਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਮ੍ਹਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
7 ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸਨੂੰ ਬਾਬਲ ਲੈ ਗਿਆ।
8 ਬਾਬਲ ਦੀ ਫ਼ੌਜ ਨੇ ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਲੋਕਾਂ ਦੇ ਮਕਾਨਾਂ ਨੂੰ ਅਗ੍ਗਾਂ ਲਾ ਦਿੱਤੀਆਂ। ਅਤੇ ਉਨ੍ਹਾਂ ਨੇ ਯਰੂਸ਼ਲਮ ਦੀਆਂ ਦੀਵਾਰਾਂ ਢਾਹ ਦਿੱਤੀਆਂ।
9 ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰਖਿਆ ਸੈਨਕਾਂ ਦਾ ਕਮਾਂਡਰ ਸੀ। ਉਸਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।
10 ਪਰ ਖਾਸ ਸੁਰਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ।
11 ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ:
12 "ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।"
13 ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ।
14 ਉਨ੍ਹਾਂ ਬੰਦਿਆਂ ਨੇ ਯਿਰਮਿਯਾਹ ਨੂੰ ਮੰਦਰ ਦੇ ਉਸ ਵਰਾਂਡੇ ਵਿੱਚੋਂ ਬਾਹਰ ਲਿਆਂਦਾ ਜਿੱਥੇ ਯਹੂਦਾਹ ਦੀ ਗਾਰਦ ਦੀ ਨਿਗਰਾਨੀ ਹੇਠਾਂ ਸੀ। ਬਾਬਲ ਦੀ ਫ਼ੌਜ ਦੇ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਗਦਲਯਾਹ ਦੇ ਹਵਾਲੇ ਕਰ ਦਿੱਤਾ। ਗਦਲਯਾਹ ਅਹੀਕਾਮ ਦਾ ਪੁੱਤਰ ਸੀ। ਅਹੀਕਾਮ ਸ਼ਾਫ਼ਾਨ ਦਾ ਪੁੱਤਰ ਸੀ। ਗਦਲਯਾਹ ਨੂੰ ਆਦੇਸ਼ ਸੀ ਕਿ ਉਹ ਯਿਰਮਿਯਾਹ ਨੂੰ ਵਾਪਸ ਘਰ ਲੈ ਜਾਵੇ। ਇਸ ਲਈ ਯਿਰਮਿਯਾਹ ਨੂੰ ਘਰ ਵਾਪਸ ਲਿਆਂਦਾ ਗਿਆ ਅਤੇ ਉਹ ਆਪਣੇ ਲੋਕਾਂ ਵਿਚਕਾਰ ਰਿਹਾ।
15 ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ:
16 "ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: 'ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿਧ੍ਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ।
17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।' ਯਹੋਵਾਹ ਦਾ ਸੰਦੇਸ਼ ਹੈ ਇਹ। 'ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ।
18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।"' ਇਹ ਸੰਦੇਸ਼ ਯਹੋਵਾਹ ਵੱਲੋਂ ਸੀ।