ਕਾਂਡ 10

1 ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।
2 ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, "ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁਠ੍ਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।"ਬੰਦਾ ਮੇਰੇ ਕੋਲੋਂ ਗੁਜ਼ਰਿਆ।
3 ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।
4 ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।
5 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸਕਦਾ ਸੀ। ਆਵਾਜ਼ ਬਹੁਤ ਉੱਚੀ ਸੀ - ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।
6 ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿਚਕਾਰ ਪਹੀਆਂ ਦੀ ਵਿਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀੇ ਨੇੜੇ ਖਲੋ ਗਿਆ।
7 ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚਲਾ ਗਿਆ।
8 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।
9 ਮੈਂ ਧਿਆਨ ਦਿੱਤਾ ਕਿ ਓਥੇ ਚਾਰ ਪਹੀੇ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀੇ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ।
10 ਚਾਰ ਪਹੀੇ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀੇ ਅੰਦਰ ਪਹੀਆ ਹੋਵੇ।
11 ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ।
12 ਉਨ੍ਹਾਂ ਦੇ ਸ਼ਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿਠ੍ਠਾਂ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ।
13 ਇਹ ਪਹੀੇ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, "ਪਹੀਆਂ ਦੇ ਵਿਚਕਾਰਲੀ ਥਾਂ।"
14 ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ।ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ।
15
16 ਅਤੇ ਉਨ੍ਹਾਂ ਦੇ ਨਾਲ ਹੀ ਪਹੀੇ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀੇ ਵੀ ਮੁੜੇ ਨਹੀਂ।
17 ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀੇ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀੇ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।
18 ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।
19 ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀੇ ਵੀ ਉਨ੍ਹਾਂ ਦੇ ਨਾਲ ਚਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।
20 ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।
21 ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।
22 ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿਧ੍ਧਾ ਦੇਖਦੇ ਸਨ ਜਿਧ੍ਧਰ ਉਹ ਜਾਂਦੇ ਸਨ।