ਕਾਂਡ 3
1 ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ:
2 ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।
3 ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।
4 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:“ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ:‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋਉਸਦੇ ਮਾਰਗ ਨੂੰ ਸਿਧਾ ਕਰੋ।
5 ਹਰ ਘਾਟੀ ਭਰੀ ਜਾਵੇਗੀ, ਹਰ ਪਹਾੜਅਤੇ ਟਿਬਾ ਪਧਰਾ ਕੀਤਾ ਜਾਵੇਗਾ।ਟੇਢੇ ਰਾਹਾਂ ਨੂੰ ਸਿਧਿਆਂ ਕੀਤਾ ਜਾਵੇਗਾਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
6 ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”
7 ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦਸਿਆ?
8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।
9 ਕੁਲਹਾੜਾ ਹੁਣ ਬਿਰਖ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਖ ਚੰਗੇ ਫ਼ਲ ਨਹੀਂ ਦੇਵੇਗਾ, ਉਸਨੂੰ ਵਢਕੇ ਅੱਗ ਵਿੱਚ ਸੁਟਿਆ ਜਾਵੇਗਾ।”
10 ਤਾਂ ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਸਾਨੂੰ ਕੀ ਕਰਨਾ ਚਾਹੀਦਾ ਹੈ?”
11 ਉਸਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”
13 ਉਸ ਲਈ ਉਸਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵਧ ਇਕੱਤਰ ਨਾ ਕਰੋ।”
14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?”ਤਾਂ ਉਸਨੇ ਉਨ੍ਹਾਂ ਨੂੰ ਕਿਹਾ, ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
15 ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿਚਾਰ ਕਰ ਰਹੇ ਸਨ ਕਿ “ਹੋ ਸਕਦਾ ਉਹ ਖੁਦ ਮਸੀਹ ਹੋਵੇ।”
16 ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17 ਉਸਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁਝਣ ਵਾਲੀ ਨਹੀਂ ਹੈ।”
18 ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਦਾ।
19 ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ।
20 ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ।
21 ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,
22 ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”
23 ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ
24 ਹੇਲੀ ਮਥਾਤ ਦਾ ਪੁੱਤਰ ਸੀ
25 ਯੂਸੁਫ਼ ਮਤਿੱਥਯਾਹ ਦਾ ਪੁੱਤਰ ਸੀ
26 ਹਸਲੀ ਨਗਈ ਦਾ ਪੁੱਤਰ ਸੀ।
27 ਯਹੂਦਾਹ ਯੋਹਾਨਾਨ ਦਾ ਪੁੱਤਰ ਸੀ
28 ਸ਼ਾਲਤੀਏਲ ਨੇਰੀ ਦਾ ਪੁੱਤਰ ਸੀ
29 ਏਰ ਯੋਸ਼ੇ ਦਾ ਪੁੱਤਰ ਸੀ
30 ਲੇਵੀ ਸਿਮਓਨ ਦਾ ਪੁੱਤਰ ਸੀ
31 ਅਲਯਾਕੀਮ ਮਲਯੇ ਦਾ ਪੁੱਤਰ ਸੀ,
32 ਦਾਊਦ ਯੱਸੀ ਦਾ ਪੁੱਤਰ ਸੀ,
33 ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ
34 ਯਹੂਦਾਹ ਯਾਕੂਬ ਦਾ ਪੁੱਤਰ ਸੀ,
35 ਨਹੋਰ ਸਰੂਗ ਦਾ ਪੁੱਤਰ ਸੀ,
36 ਸ਼ਲਹ ਕੇਨਾਨ ਦਾ ਪੁੱਤਰ ਸੀ,
37 ਲਾਮਕ ਮਥੂਸਲਹ ਦਾ ਪੁੱਤਰ ਸੀ,
38 ਕੇਨਾਨ ਅਨੋਸ਼ ਦਾ ਪੁੱਤਰ ਸੀ,