੨ ਪਤਰਸ

ਕਾਂਡ : 1 2 3


ਕਾਂਡ 3

1 ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।
5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
6 ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰਖੇ ਜਾ ਰਹੇ ਹਨ। ਇਹ ਨਿਰਣੇ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
9 ਪ੍ਰਭੂ ਉਹ ਗੱਲ ਕਰਨ ਵਿੱਚ ਢਿਲ ਨਹੀਂ ਲਾ ਰਿਹਾ ਜਿਸ ਬਾਰੇ ਉਸਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।
10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।
11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਣੀਆਂ ਚਾਹੀਦੀਆਂ ਹਨ।
12 ਤੁਹਾਨੂੰ ਪ੍ਰਭੂ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿਥੇ ਧਾਰਮਿਕਤਾ ਵਸੇਗੀ।
14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।
15 ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।
16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸ ਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝ ਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।
17 ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।
18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।