ਪਰਕਾਸ਼ ਦੀ ਪੋਥੀ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22


ਕਾਂਡ 8

1 ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉਥੇ ਸਵਰਗ ਵਿੱਚ ਲਗਭਗ ਅਧੇ ਘੰਟੇ ਤੱਕ ਚੁੱਪੀ ਛਾਈ ਰਹੀ।
2 ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।
3 ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਮ੍ਹਣੇ ਖੜਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮਗਰੀ ਰਖ ਦਿੱਤੀ।
4 ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ।
5 ਫ਼ਿਰ ਦੂਤ ਨੇ ਧੂਪਦਾਨ ਨੂੰ ਜਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
6 ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੂਰ੍ਹੀਆਂ ਸਨ ਆਪਣੀਆਂ ਤੂਰ੍ਹੀਆਂ ਵਜਾਉਣ ਲਈ ਤਿਆਰ ਹੋਏ।
7 ਜਦੋਂ ਪਹਿਲੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ।
8 ਦੂਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।
9 ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ।
10 ਫ਼ਿਰ ਤੀਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿਗਿਆ।
11 ਸਿਤਾਰੇ ਦਾ ਨਾਂ ਹੈ ਵਰਮ ਵੁਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ।
12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
13 ਜਦੋਂ ਮੈਂ ਤਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੂਰ੍ਹੀਆਂ ਵਜਾਉਣਗੇ।”